Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਪਾਵਰਕੌਮ ਕਾਰਪੋਰੇਸ਼ਨ ਦਾ ਐਸਡੀਓ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਰਾਹੋਂ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਐਸ.ਡੀ.ਓ ਰਾਮ ਲਾਲ ਕਲੇਰ ਨੂੰ 50 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਰਾਮ ਲਾਲ ਕਲੇਰ ਨੂੰ ਹਰਜਿੰਦਰ ਸਿੰਘ, ਵਾਸੀ ਭਾਰਟਾ, ਥਾਣਾ ਰਾਹੋਂ, ਜ਼ਿਲ੍ਹਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਪਤਨੀ ਰਜਿੰਦਰ ਕੌਰ ਵਲੋਂ ਆਪਣੀ ਮਾਲਕੀ ਵਾਲੀ ਜ਼ਮੀਨ ਵਿੱਚ ਨਵਾਂ ਟਿਊਬਵੈਲ ਕੁਨੈਕਸ਼ਨ ਲੈਣ ਲਈ ਇਕ ਦਰਖਾਸਤ ਪੀ.ਐਸ.ਪੀ.ਸੀ.ਐਲ ਰਾਹੋਂ ਦੇ ਦਫ਼ਤਰ ਵਿਖੇ ਦਿੱਤੀ ਗਈ ਜਿਸ ’ਤੇ ਕਾਰਵਾਈ ਕਰਨ ਲਈ ਐਸਡੀਓ ਵੱਲੋਂ ਹਸਤਾਖਰ ਹੋਣ ਉਪਰੰਤ ਉੱਚ ਅਧਿਕਾਰੀਆਂ ਨੂੰ ਮਨਜ਼ੂਰੀ ਲਈ ਭੇਜਣੀ ਸੀ। ਦਰਖਾਸਤ ’ਤੇ ਹਸਤਾਖਰ ਕਰਨ ਅਤੇ ਉਚ ਅਧਿਕਾਰੀਆਂ ਨੂੰ ਮਨਜ਼ੂਰੀ ਲਈ ਭੇਜਣ ਬਦਲੇ ਉਕਤ ਐਸ.ਡੀ.ਓ ਵੱਲੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50 ਹਜਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਡੀ.ਓ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ