Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਪਾਵਰਕੌਮ ਦਾ ਸਹਾਇਕ ਲਾਈਨਮੈਨ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਮੈਡੀਕਲ ਅਫ਼ਸਰ ਅਤੇ ਵਾਰਡ ਸਰਵੈਂਟ ਖ਼ਿਲਾਫ਼ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋ ਵੱਖ ਵੱਖ ਕੇਸਾਂ ਵਿੱਚ ਪਾਵਰਕੋਮ ਸਰਾਏਬੰਜਾਰਾ ਵਿਖੇ ਤਾਇਨਾਤ ਇਕ ਸਹਾਇਕ ਲਾਈਨਮੈਨ ਅਤੇ ਸਿਵਲ ਹਸਪਤਾਲ ਫਿਰੋਜਪੁਰ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਤੇ ਵਾਰਡ ਸਰਵੈਂਟ ਵਿਰੁੱਧ ਰਿਸ਼ਵਤ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਾਵਰਕੋਮ ਸਰਾਏਬੰਜਾਰਾ ਵਿਖੇ ਤਾਇਨਾਤ ਇਕ ਸਹਾਇਕ ਲਾਈਨਮੈਨ ਅਮਰੀਕ ਸਿੰਘ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਪਿੰਡ ਖੇੜਾ, ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਉਸ ਦੀ ਜਮੀਨ ’ਤੇ ਹਨੇਰੀ ਨਾਲ ਟੁੱਟੇ ਖੰਭੇ ਨੂੰ ਬਦਲਣ ਲਈ 7000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਕ ਹੋਰ ਰਿਸ਼ਵਤ ਲੈਣ ਦੇ ਮਾਮਲੇ ਵਿਚ ਸਿਵਲ ਹਸਪਤਾਲ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੈਡੀਕਲ ਅਫਸਰ ਡਾਕਟਰ ਵਰੁਣ ਕੁਮਾਰ ਅਤੇ ਵਾਰਡ ਸਰਵੈਂਟ ਜਗਸੀਰ ਸਿੰਘ ਦਰਜਾ ਚਾਰ ਖਿਲਾਫ਼ ਸ਼ਿਕਾਇਤਕਰਤਾ ਕਾਰਜ ਸਿੰਘ ਵਾਸੀ ਪਿੰਡ ਰੁਕਨਾ ਬੇਗੂ ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ ਪਰਚਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਵਾਰਡ ਸਰਵੈਂਟ ਵੱਲੋਂ ਡਾਕਟਰ ਵਰੁਣ ਦੀ ਤਰਫੋਂ ਡਾਕਟਰੀ ਰਿਪੋਰਟ ਉਸ ਦੇ ਹੱਕ ਵਿੱਚ ਲਿਖਣ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਵਾਰਡ ਸਰਵੈਂਟ ਨੂੰ ਹਸਪਤਾਲ ਦੇ ਅੰਦਰ ਹੀ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਪਰ ਜਦੋਂ ਉਸ ਨੂੰ ਉਕਤ ਡਾਕਟਰ ਨੂੰ ਰਿਸ਼ਵਤ ਦੇ ਪੈਸੇ ਦੇਣ ਲਈ ਵਾਰਡ ਵੱਲ ਲਿਜਾਇਆ ਜਾ ਰਿਹਾ ਸੀ ਤਾਂ ਉਹ ਝਕਾਨੀ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜ਼ਪੁਰ ਅਤੇ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ