Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਬੁਢਲਾਡਾ ਦੇ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਇਬ ਤਹਿਸੀਦਾਰ ਬੁਢਲਾਡਾ ਦੇ ਰੀਡਰ ਨੂੰ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਦੇ ਰੀਡਰ ਨਵਜੀਤ ਸਿੰਘ ਨੂੰ ਮਨਜੀਤ ਸਿੰਘ ਵਾਸੀ ਪਿੰਡ ਧਿੰਗੜ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸਦੇ ਪਿਤਾ ਅਤੇ ਪਤਨੀ ਦੇ ਨਾਮ ’ਤੇ ਖਰੀਦ ਕੀਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਮ ’ਤੇ ਕਰਵਾਉਣ ਬਦਲੇ ਦੋਸ਼ੀ ਰੀਡਰ ਵੱਲੋਂ 4 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ