nabaz-e-punjab.com

ਪੰਜਾਬ ਵਿਜੀਲੈਂਸ ਵੱਲੋ ਰਿਸ਼ਵਤ ਲੈਂਦੇ ਹੋਏ ਮੁਕਤਸਰ ਦਾ ਥਾਣੇਦਾਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਪੰਜਾਬ ਵਿਜੀਲੈਸ ਬਿਊਰੋ ਵੱਲੋ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਆਰਥਿਕ ਅਪਰਾਧ ਸ਼ਾਖਾ, ਜਿਲਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇਕ ਥਾਣੇਦਾਰ ਨੂੰ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਥਾਣੇਦਾਰ ਜਗਸੀਰ ਸਿੰਘ ਨੂੰ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਵਾਸੀ ਬਰੇਟਾ, ਮਾਨਸਾ ਦੀ ਸ਼ਿਕਾਇਤ ’ਤੇ 16 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਖ਼ਿਲਾਫ਼ ਦਿੱਤੀ ਦਰਖਾਸਤ ਨੂੰ ਦਾਖ਼ਲ ਦਫਤਰ ਕਰਵਾਉਣ ਲਈ ਉਕਤ ਥਾਣੇਦਾਰ ਵੱਲੋਂ 25 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 16 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 16 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਸ ਬਿਊਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…