Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਥਾਣਾ ਅਰਨੀਵਾਲਾ ਦਾ ਏਐਸਆਈ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਅਰਨੀਵਾਲਾ, ਫਾਜ਼ਿਲਕਾ ਵਿਖੇ ਤਾਇਨਾਤ ਏ.ਐਸ.ਆਈ. ਬਲਬੀਰ ਚੰਦ ਨੂੰ ਸ਼ਿਕਾਇਤ ਕਰਤਾ ਗੁਰਸਾਹਿਬ ਸਿੰਘ ਵਾਸੀ ਪਿੰਡ ਮੁਲਿਆਂਵਾਲਾ ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤ ’ਤੇ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਨਹਿਰੀ ਵਿਭਾਗ ਵੱਲੋਂ ਦਿੱਤੀ ਪਾਣੀ ਦੀ ਚੋਰੀ ਸਬੰਧੀ ਦਰਖਾਸਤ ’ਤੇ ਕੇਸ ਵਿਚ ਮਦਦ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 7,000 ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ