nabaz-e-punjab.com

ਪੰਜਾਬ ਵਿਜੀਲੈਸ ਵੱਲੋਂ ਅਧਿਆਪਕਾ ਤੋਂ ਰਿਸ਼ਵਤ ਲੈਂਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰੰਗੇ ਹੱਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਅਗਸਤ:
ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਅਧੀਨ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ-1, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਅਮਰੀਕ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਦਈ ਸ੍ਰੀਮਤੀ ਇੰਦਰਜੀਤ ਕੌਰ, ਈ.ਟੀ.ਟੀ. ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ, ਰਾਏਪੁਰ ਬਘੇਲਾ, ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਨੇ ਵਿਜਲੈਂਸ ਕੋਲ ਸ਼ਿਕਾਇਤ ਕੀਤੀ ਕਿ ਏ.ਸੀ.ਪੀ ਸਕੀਮ ਤਹਿਤ ਉਸਦਾ 4 ਸਾਲਾ ਇੰਕਰੀਮੈਂਟ ਲੱਗਣਾ ਹੈ ਅਤੇ ਉਕਤ ਦੋਸ਼ੀ ਡੀ.ਡੀ.ਓ ਹੋਣ ਕਰਕੇ ਉਸ ਨੂੰ ਬਣਦਾ 4 ਸਾਲਾ ਏ.ਸੀ.ਪੀ ਲਾਭ ਦੇਣ ਵਾਸਤੇ 1500 ਰੁਪਏ ਦੀ ਮੰਗ ਕਰ ਰਿਹਾ ਹੈ। ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ-1 ਨੂੰ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ।

Load More Related Articles
Load More By Nabaz-e-Punjab
Load More In Crime

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…