nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਮੋਗਾ ਦਾ ਥਾਣੇਦਾਰ ਤੇ ਫਤਹਿਗੜ੍ਹ ਦਾ ਪਟਵਾਰੀ ਰਿਸ਼ਵਤ ਲੈਂਦੇ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਦੋ ਵੱਖ-ਵੱਖ ਕੇਸਾਂ ਵਿੱਚ ਮੋਗਾ ਵਿਖੇ ਤਾਇਨਾਤ ਇਕ ਏ.ਐਸ.ਆਈ ਅਤੇ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਇਕ ਮਾਲ ਪਟਵਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਿਟੀ-1, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਦਲਜੀਤ ਸਿੰਘ ਨੂੰ ਸ਼ਿਕਾਇਤਕਰਤਾ ਠਾਣਾ ਸਿੰਘ ਜੌਹਲ ਵਾਸੀ ਗੁਰੂ ਅੰਗਦ ਨਗਰ ਮੋਗਾ ਦੀ ਸ਼ਿਕਾਇਤ ’ਤੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਮੋਬਾਇਲ ਚੋਰੀ ਦੀ ਦਰਖਾਸਤ ’ਤੇ ਕਾਰਵਾਈ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 5000 ਰੁਪਏ ਦੀ ਮੰਗ ਕੀਤੀ ਗਈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਉਸ ਦੇ ਏਜੰਟ ਟੋਨੀ ਸਿੰਘ ਵਾਸੀ ਪਿੰਡ ਕੋਠਾ ਗੁਰੂ ਜਿਲਾ ਬਠਿੰਡਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸੇ ਤਰ੍ਹਾਂ ਮਾਲ ਹਲਕਾ ਬਡਾਲੀ ਆਲਾ ਸਿੰਘ ਜਿਲਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ ਵਿਜੀਲੈਂਸ ਬਿਓਰੋ ਦੀ ਟੀਮ ਨੇ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਬਡਾਲੀ ਆਲਾ ਸਿੰਘ ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਜਮੀਨ ਦਾ ਇੰਤਕਾਲ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਵੱਲੋਂ 4,000 ਰੁਪਏ ਮੰਗੇ ਜਾ ਰਹੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕ੍ਰਮਵਾਰ ਫਿਰੋਜ਼ਪੁਰ ਅਤੇ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Crime

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…