Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵਲੋਂ ਮਿਊਸਪਲ ਕਮੇਟੀ ਦਾ ਕਾਰਜਕਾਰੀ ਅਫਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਜੁਲਾਈ: ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਮੌਕੇ ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮਾਤਾ, ਜੋ ਕਿ ਬਤੌਰ ਸਫਾਈ ਸੇਵਕ ਵਜੋਂ ਮਿਊਸਿਪਲ ਕਮੇਟੀ ਸੁਲਤਾਨਪੁਰ ਲੋਧੀ ਤੋਂ ਰਿਟਾਇਰ ਹੋ ਚੁੱਕੀ ਹੈ, ਦੇ ਬਕਾਏ ਨੂੰ ਕਲੀਅਰ ਕਰਨ ਬਦਲੇ ਉਕਤ ਈ.ਓ ਅਤੇ ਕਲਰਕ ਵਲੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਜਿਸ ਉਪਰੰਤ ਉਸ ਵਲੋਂ ਪਹਿਲੀ ਕਿਸ਼ਤ ਦੇ 15000 ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਈ.ਓ ਅਤੇ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਂਨਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ