Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਕਪੂਰਥਲਾ ਦਾ ਏਐਸਆਈ ਤੇ ਹੌਲਦਾਰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਇਕ ਏ.ਐਸ.ਆਈ ਤੇ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਵੱਖ-ਵੱਖ ਕੇਸਾਂ ਤਹਿਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਥਾਣਾ ਕਪੂਰਥਲਾ ਵਿਖੇ ਤਾਇਨਾਤ ਏਐਸਆਈ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਜੋਗਿੰਦਰ ਕੌਰ ਵਾਸੀ ਪਿੰਡ ਨਵਾਂਪਿੰਡ ਭੱਠੇ, ਕਪੂਰਥਲਾ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਨੂੰ ਐਨ.ਡੀ.ਪੀ.ਐਸ ਮੁਕੱਦਮੇ ਵਿਚ ਨਾਮਜਦ ਕਰਨ ਦਾ ਡਰ ਦੇ ਕੇ ਉਸ ਪਾਸੋਂ 25 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਇਕ ਹੋਰ ਰਿਸ਼ਵਤ ਦੇ ਮਾਮਲੇ ਵਿਚ ਡੀ.ਐਸ.ਪੀ ਜਲਾਲਾਬਾਦ ਨਾਲ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਕਿਸ਼ਨ ਸਿੰਘ ਵਾਸੀ ਜਲਾਲਾਬਾਦ, ਫਾਜਿਲਕਾ ਦੀ ਸ਼ਿਕਾਇਤ ਤੇ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਹੌਲਦਾਰ ਵਲੋਂ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ ਜਿਸ ਤੇ ਹੌਲਦਾਰ ਵੱਲੋਂ ਉਸ ਵਿਰੁੱਧ ਮੁਕੱਦਮਾ ਦਰਜ ਨਾ ਕਰਨ ਦੇ ਇਵਜਜ਼ ਵਿੱਚ 60 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਜਿਸ ਵਿੱਚੋਂ 40,000 ਰੁਪਏ ਦੋਸ਼ੀ ਹੌਲਦਾਰ ਨੂੰ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 20 ਹਜ਼ਾਰ ਰੁਪਏ ਮਿਤੀ 28-12-2017 ਨੂੰ ਦੇਣੇ ਤੈਅ ਹੋਏ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਅਤੇ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ