nabaz-e-punjab.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਮਹੀਨੇ ਵਿੱਚ 14 ਮੁਲਾਜ਼ਮ ਰਿਸ਼ਵਤ ਲੈਂਦੇ ਹੋਏ ਕੀਤੇ ਗ੍ਰਿਫ਼ਤਾਰ

2 ਦੋਸ਼ੀ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਸੁਣਾਈ ਗਈ ਹੈ ਸਜਾ ਤੇ ਜ਼ੁਰਮਾਨੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੱੁਲ 14 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮਾਂ ਸਮੇਤ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਿਨ੍ਹਾਂ ਵਿੱਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲੀਸ ਵਿਭਾਗ ਦੇ 6 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜ਼ਮ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 14 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਇਸੇ ਦੌਰਾਨ 2 ਮੁਕੱਦਮਿਆਂ ਵਿੱਚ ਵੱਖ-ਵੱਖ ਅਦਾਲਤਾਂ ਵਲੋਂ ਦੋ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਰਵਿੰਦਰਪਾਲ ਸਿੰਘ ਸਾਬਕਾ ਪ੍ਰੋਡਕਸ਼ਨ ਮੇਨੈਜਰ, ਮਾਰਕਫੈਡ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 5,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਪ੍ਰਕਾਸ਼ ਸਿੰਘ ਸੰਧੂ ਕਾਰਜਸਾਧਕ ਅਫਸਰ ਨਗਰ ਸੁਧਾਰ ਟਰੱਸਟ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਸਮੇਤ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਦੀ ਸਜ਼ਾ ਸੁਣਾਈ ਗਈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…