nabaz-e-punjab.com

ਪੰਜਾਬ ਵਿਜੀਲੈਂਸ ਬਿਓਰੋ ਵਲੋਂ ਬੀਡੀਪੀਓ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ 15 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜਿਲਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀਡੀਪੀਓ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ ਗੁਰਮੀਤ ਸਿੰਘ ਕਾਹਲੋਂ ਨੂੰ ਸ਼ਿਕਾਇਤਕਰਤਾ ਮਨਮੋਹਨ ਸਿੰਘ, (ਸੇਵਾ ਮੁਕਤ) ਪੰਚਾਇਤ ਸਕੱਤਰ ਵਾਸੀ ਨਵਾਂ ਪਿੰਡ ਖਾਲੇਵਾਲ, ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕਿ ਉਸ ਵੱਲੋਂ ਬਤੌਰ ਪੰਚਾਇਤ ਸਕੱਤਰ ਰਹਿੰਦਿਆਂ ਗ੍ਰਾਮ ਪੰਚਾਇਤ ਨਿਹਾਲੂਵਾਲ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਖਰਚ ਕੀਤੀ ਗਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਬੀ.ਡੀ.ਪੀ.ਓ ਨੇ 2 ਫੀਸਦੀ ਦੇ ਹਿਸਾਬ ਨਾਲ 32 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ ਤਿੰਨ ਕਿਸ਼ਤਾਂ ਵਿਚ ਦੇਣਾ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਸ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…