Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਜੇਈ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਰੰਗੇ ਹਥੀਂ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਜਲੰਧਰ ਵਿਖੇ ਤਾਇਨਾਤ ਜੇ.ਈ ਸਤਪਾਲ ਨੂੰ ਗੁਰਸਹਿਜ ਸਿੰਘ, ਵਾਸੀ 425 ਪਾਰਸ ਇਸਟੇਟ ਬਸਤੀ ਪੀਰ ਦਾਦ, ਜਲੰਧਰ ਸ਼ਹਿਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਦੁਕਾਨ ਸਾਹਮਣੇ ਲੱਗੇ ਬਿਜਲੀ ਦੇ ਖੰਬੇ ਨੂੰ ਹਟਾਉਣ ਬਦਲੇ ਜੇ.ਈ ਸਤਪਾਲ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ