Nabaz-e-punjab.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਤਿਵਾਦ ਤੇ ਹਿੰਸਾ ਦੇ ਖ਼ਾਤਮੇ ਲਈ ਸਾਂਝੀ ਲੜਾਈ ਲੜਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਪੰਜਾਬ ’ਚੋਂ ਅਤਿਵਾਦ ਅਤੇ ਹਿੰਸਾ ਦੇ ਖ਼ਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀ.ਕੇ ਉਪਲ ਨੇ ਅੱਜ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਵਿਜੀਲੈਂਸ ਦੇ ਸਮੂਹ ਅਧਿਕਾਰੀਆਂ ਨੂੰ ਪੂਰੀ ਲਗਨ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਕਰਨ ਦੀ ਸਹੁੰ ਚੁਕਾਈ। ਸਮਾਰੋਹ ਵਿੱਚ ਹਾਜ਼ਰ ਸਾਰੇ ਕਰਮਚਾਰੀਆਂ ਨੇ ਦੇਸ਼ ਦੀ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ਼ ਇਕਮੁੱਠ ਹੋ ਕੇ ਸਾਂਝੀ ਲੜਾਈ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਬੋਲਦਿਆਂ ਪੰਜਾਬ ਵਿਜੀਲੈਂਸ ਦੇ ਮੁਖੀ ਬੀਕੇ ਉਪਲ ਨੇ ਕਿਹਾ ਕਿ ਅੱਜ ਸਮੂਹ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਹਰ ਕਿਸਮ ਦੇ ਅਤਿਵਾਦ ਅਤੇ ਹਿੰਸਾ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫੁੱਟ ਪਾਊ ਸ਼ਕਤੀਆਂ ਨੂੰ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਉਨ੍ਹਾਂ ਦੱਸਿਆ ਕਿ ਸ਼ਾਂਤੀ ਤੇ ਮਨੁੱਖਤਾ ਦਾ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮੌਕੇ ‘ਅਤਿਵਾਦ ਵਿਰੋਧੀ ਦਿਵਸ’ ਮਨਾਇਆ ਜਾਂਦਾ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…