nabaz-e-punjab.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ: ਉੱਪਲ

ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਮੁਲਾਜ਼ਮਾਂ ਨੂੰ ਸਹੁੰ ਚੁਕਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਅਕਤੂਬਰ:
ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਬਿਓਰੋ ਵੱਲੋਂ ਵਿੱਢੀ ਮੁਹਿੰਮ ਸਬੰਧੀ ਰਾਜ ਭਰ ਵਿੱਚ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੌਰਾਨ ਆਮ ਜਨਤਾ ਨੂੰ ਜਾਣੂ ਕਰਵਾਉਣ। ਇਹ ਸਪਤਾਹ 30 ਅਕਤੂਬਰ ਤੋਂ 4 ਨਵੰਬਰ ਤੱਕ ਕੇਂਦਰੀ ਚੌਕਸੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ ਜਿਸਦਾ ਮਕਸਦ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ਼੍ਰੀ ਬੀ.ਕੇ. ਉਪਲ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਅਧਿਕਾਰੀਆਂ ਨੂੰ ਵੀ ਸਰਕਾਰੀ ਕਾਰਜਾਂ ਅਤੇ ਪੜਤਾਲਾਂ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਜੀਲੈਂਸ ਰੇਜਾਂ ਵਿੱਚ ਤਾਇਨਾਤ ਐਸ.ਐਸ.ਪੀਜ਼ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਦਿਆਰਥੀਆਂ, ਸਰਕਾਰੀ ਵਿਭਾਗਾਂ, ਪੰਚਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਸਮਾਗਮ ਕਰਨਗੇ। ਅੱਜ ਇਸ ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ-ਕਮ-ਆਈ.ਜੀ.ਪੀ. ਸ੍ਰੀ ਨਗੇਸਵਰਾ ਰਾਓ ਨੇ ਇੱਥੇ ਹੈਡਕਵਾਟਰ ਸਥਿਤ ਤਾਇਨਾਤ ਵਿਜੀਲੈਂਸ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਤਕਨੀਕੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਸਬੰਧੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ (ਪ੍ਰਸਾਸ਼ਨ) ਕੰਵਲਜੀਤ ਸਿੰਘ ਅਤੇ ਜਾਇੰਟ ਡਾਇਰੈਕਟਰ (ਅਪਰਾਧ) ਸ਼੍ਰੀ ਪਰਮਜੀਤ ਸਿੰਘ ਗੋਰਾਇਆ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…