Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਮੁਹਾਲੀ ਵਿੱਚ 7ਵੀਂ ਨਵੀਂ ਵਿਜੀਲੈਂਸ ਰੇਂਜ ਦੀ ਸਥਾਪਨਾ ਰਿਸ਼ਵਤਖ਼ੋਰੀ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਪੁਰੀ ਤਰ੍ਹਾਂ ਵਚਨਬੱਧ: ਐਸਐਸਪੀ ਵਿਰਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਆਪਣੀ 7ਵੀਂ ਨਵੀਂ ਵਿਜੀਲੈਂਸ ਰੇਂਜ ਦਾ ਦਫ਼ਤਰ ਇੱਥੋਂ ਦੇ ਸੈਕਟਰ-76 ਸਥਿਤ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਲ ਦੇ ਕਮਰਾ ਨੰਬਰ-435 ਵਿੱਚ ਸਥਾਪਿਤ ਕੀਤਾ ਗਿਆ ਹੈ। ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਜ਼ਿਲ੍ਹਾ ਰੂਪਨਗਰ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਲਿਆਂਦਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਐਸਐਸਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਸ ਰੇਂਜ ਅਧੀਨ ਵਿਜੀਲੈਂਸ ਬਿਊਰੋ ਦੇ ਜ਼ਿਲ੍ਹਾ ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਐਸ.ਏ.ਐਸ ਨਗਰ ਵਿੱਚ ਤਾਇਨਾਤ ਡੀਐਸਪੀਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਰਿਸ਼ਵਤਖ਼ੋਰੀ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ-ਕਮ-ਏਡੀਜੀਪੀ ਬੀ.ਕੇ. ਉੱਪਲ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਜਿਸ ਦੇ ਤਹਿਤ ਵਿਜੀਲੈਂਸ ਦੀ ਐਸ.ਏ.ਐਸ ਨਗਰ ਰੇਂਜ ਵੱਲੋਂ ਹੁਣ ਤੱਕ ਸਰਕਾਰੀ ਵਿਭਾਗਾਂ ਅਤੇ ਪੁਲੀਸ ਵਿਭਾਗ ਦੇ ਕਈ ਰਿਸ਼ਵਤਖੋਰ ਅਫ਼ਸਰਾਂ ਨੂੰ ਵੱਢੀ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕਰਕੇ ਸਲਾਖ਼ਾ ਦੇ ਪਿੱਛੇ ਬੰਦ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋ ਖ਼ਤਮ ਕਰਨ ਲਈ ਵਿਜੀਲੈਂਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਟੋਲ ਫਰੀ ਨੰਬਰ 1800-1800-1000 ’ਤੇ ਜਾਂ ਵਿਜੀਲੈਂਸ ਦੀ ਵੈਬਸਾਈਟ ’ਤੇ ਰਿਸ਼ਵਤਖ਼ੋਰਾਂ ਦੇ ਖ਼ਿਲਾਫ਼ ਆਨਲਾਈਨ ਸ਼ਿਕਾਇਤ ਵੀ ਦਰਜ ਕਰਵਾਈ ਜਾ ਸਕਦੀ ਹੈ। ਐਸਐਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਰਕਾਰੀ ਅਧਿਕਾਰੀ-ਕਰਮਚਾਰੀ ਜਾਂ ਉਨ੍ਹਾਂ ਦੇ ਵਿਚੋਲੇ ਨੂੰ ਆਪਣੇ ਕਿਸੇ ਵੀ ਕੰਮ ਲਈ ਰਿਸ਼ਵਤ ਨਾ ਦੇਣ ਅਤੇ ਅਜਿਹੇ ਸਰਕਾਰੀ ਕੰਮ ਲਈ ਰਿਸ਼ਵਤ ਮੰਗਣ ਵਾਲੇ ਦੀ ਸੂਚਨਾ ਤੁਰੰਤ ਵਿਜੀਲੈਂਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਅਜਿਹੀ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਰਿਸ਼ਵਤ ਲੈਣ ਅਤੇ ਮੰਗਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਚੱਲ ਤੇ ਅਚੱਲ ਜਾਇਦਾਦ ਬਣਾਉਣ ਜਾਂ ਰੱਖਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚਨਾ ਵੀ ਵਿਜੀਲੈਂਸ ਦੇ ਟੋਲ ਫਰੀ ਨੰਬਰ, ਵਿਜੀਲੈਂਸ ਦੀ ਵੈਬਸਾਈਟ ’ਤੇ ਆਨ-ਲਾਈਨ ਸ਼ਿਕਾਇਤ ਰਾਹੀਂ ਜਾਂ ਖ਼ੁਦ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਦੇ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ