nabaz-e-punjab.com

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵੱਲੋਂ ਨਿਗਰਾਨ ਇੰਜੀਨੀਅਰ ਦੇ ਦਫ਼ਦਰ ਦੇ ਬਾਹਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਜਲ ਸਰੋਤ ਸਾਂਝੀ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਮੁਹਾਲੀ ਇਕਾਈ ਵੱਲੋਂ ਨਿਗਰਾਨ ਇੰਜੀਨੀਅਰ ਮੁਹਾਲੀ ਦੇ ਦਫ਼ਤਰ ਦੇ ਮੂਹਰੇ ਤਨਖ਼ਾਹਾਂ ਨਾ ਮਿਲਣ ਅਤੇ ਮੁਲਾਜ਼ਮਾਂ ਦੀਆਂ ਹੋਰ ਅਹਿਮ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਅਤੇ ਰੈਲੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਅਪਣੀਆਂ ਮੰਗਾਂ ਤੋਂ ਇਲਾਵਾ ਅਧਿਕਾਰੀਆਂ ਦਾ ਪਿਟ ਸਿਆਪਾ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਦਿਲਬਾਗ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਜਲ ਸਰੋਤ ਮੈਨੇਜਮੈਂਟ ਵੱਲੋਂ ਜੂਨ ਮਹੀਨੇ 23 ਜੁਲਾਈ ਤੱਕ ਵੀ ਤਨਖ਼ਾਹ ਨਹੀਂ ਦਿੱਤੀ ਗਈ। ਜਿਸ ਕਾਰਨ ਮਜਦੂਰਾਂ ਨੂੰ ਆਰਥਿਕ ਪਰੇਸਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਬਾਕੀ ਮੰਗਾਂ ਦਾ ਨਿਪਟਾਰਾ ਨਹੀ ਕੀਤਾ ਜਾ ਰਿਹਾ ਹੈ।
ਅਧਿਕਾਰੀ ਕੋਰਟ ਵੱਲੋਂ ਮੁਲਾਜਮਾਂ ਦੇ ਹਿਤ ਵਿੱਚ ਕੀਤੇ ਫੈਸਲੇ ਵੀ ਲਾਗੂ ਨਹੀਂ ਕੀਤੇ ਜਾ ਰਿਹਾ। ਸ੍ਰੀ ਰਾਣਾ ਨੇ ਕਿਹਾ ਕਿ ਇਸ ਦੇ ਉਲਟ ਨਾਜਾਇਜ਼ ਰਿਕਵਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਪਰਖਕਾਲ ਦਾ ਸਮਾਂ ਤਿੰਨ ਸਾਲ ਤੋਂ ਦੋ ਸਾਲ ਨਹੀਂ ਕੀਤਾ ਜਾ ਰਿਹਾ। ਅੱਜ ਦੀ ਰੈਲੀ ਨੂੰ ਮੇਜਰ ਸਿੰਘ, ਰਜਿੰਦਰ ਕੌਰ ਮਾਹਲ, ਕੁਲਜੀਤ ਸਿੰਘ, ਬਲਕਾਰ ਸਿੰਘ, ਸੁਰਿੰਦਰ ਸਿੰਘ ਭਾਟੀਆ, ਪ੍ਰੀਤਮ ਸਿੰਘ, ਮੁਨੀਸ ਕੁਮਾਰ, ਅਸਵਨੀ ਕੁਮਾਰ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਜੰਗਪੁਰਾ ਅਤੇ ਅਮਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…