ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਨੌਵੇਂ ਦਿਨ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤਕ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ ਗਈ, ਜਿਸ ਕਾਰਨ ਇਹ ਮੁਲਾਜ਼ਮ ਆਰਥਿਕ ਤੰਗੀ ਦਾ ਸ਼ਿਕਾਰ ਹੋ ਗਏ ਹਨ। ਹੁਣ ਤਾਂ ਇਹਨਾਂ ਨੂੰ ਦੁਕਾਨਦਾਰਾਂ ਨੇ ਵੀ ਉਧਾਰ ਸਮਾਨ ਦੇਣ ਤੋਂ ਮਨਾ ਕਰ ਦਿੱਤਾ ਹੈ ਜਿਸ ਕਾਰਨ ਇਹ ਮੁਲਾਜ਼ਮ ਬਹੁਤ ਪ੍ਰੇਸ਼ਾਨ ਹੋ ਰਹੇ ਹਨ। ਉਹਨਾਂ ਮੰਗ ਕੀਤੀ ਕਿ ਮੁਲਾਜਮਾਂ ਦੀ ਤਨਖ਼ਾਹ ਤੁਰੰਤ ਦਿੱਤੀ ਜਾਵੇ। ਇਸ ਮੌਕੇ ਰਜਿੰਦਰ ਕੌਰ ਮਾਹਲ, ਮੇਜਰ ਸਿੰਘ, ਸੰਜੀਵ ਕੁਮਾਰ, ਆਸਾ ਰਾਮ, ਬਲਕਾਰ ਸਿੰਘ, ਅਸਵਨੀ ਕੁਮਾਰ, ਕੁਲਜੀਤ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ ਅਤੇ ਮਨੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…