Share on Facebook Share on Twitter Share on Google+ Share on Pinterest Share on Linkedin ਪੰਜਾਬ ਨੂੰ ਨਸ਼ਿਆਂ ਤੇ ਕਰਜ਼ੇ ਤੋਂ ਮੁਕਤ ਕਰਵਾਇਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ ਘਰ ਘਰ ਮੇ ਨੌਕਰੀ ਸਕੀਮ: ਮੁੱਖ ਮੰਤਰੀ ਵੱਲੋਂ ਪਹਿਲੇ ਪੜਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਝੰਡਾ ਨਬਜ਼-ਏ-ਪੰਜਾਬ ਬਿਊਰੋ, ਗੁਰਦਾਸਪੁਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖ਼ੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਘਰ-ਘਰ ਮੇ ਨੌਕਰੀ’ ਸਕੀਮ ਦੇ ਪਹਿਲੇ ਪੜਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਅੱਜ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿੱਚ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਣ ਵਾਸਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ। ਮੁੱਖ ਮੰਤਰੀ ਜਿਨ੍ਹਾਂ ਨੇ ਇਸ ਤੋੱ ਪਹਿਲਾਂ ਗਾਰਡ ਆਫ਼ ਆਨਰ ਲਿਆ ਅਤੇ ਸਕੂਲ ਵਿਦਿਆਰਥੀਆਂ ਵੱਲੋੱ ਕੀਤੀ ਗਤਕੇ ਦੀ ਪੇਸ਼ਕਾਰੀ ਦਾ ਅਨੰਦ ਮਾਣਿਆ, ਨੇ ਇਸ ਪਵਿੱਤਰ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋੱ ਮੁਕਤ ਕਰਕੇ ਸ਼ਾਂਤਮਈ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ। ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸੜਕਾਂ ਲਈ 2500 ਕਰੋੜ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਅਜਿਹੀਆਂ 22870 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫਸਲੀ ਕਰਜ਼ਾ ਮੁਆਫ਼ ਕਰਨ ਤੋੱ ਇਲਾਵਾ 2 ਲੱਖ ਰੁਪਏ ਤੋੱ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰਨ ਜਾਂ ਅਜਿਹਾ ਕੋਈ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਅਤੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ ਲਗਭਗ 6018 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਆਖਿਆ ਕਿ ਨਵੀਂ ਤੇ ਮੌਜੂਦਾ ਸਨਅਤ ਲਈ ਉਨ੍ਹਾਂ ਦੀ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਦਰ ਤੈਅ ਕੀਤੀ ਹੈ ਅਤੇ ਸੂਬੇ ਵਿੱਚ ਵਪਾਰਕ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਨੇ ਰੀਅਲ ਅਸਟੇਟ ਨੂੰ ਉਤਸ਼ਾਹਤ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਰਜਿਸਟਰੀ ਤੇ ਲਗਦੀ ਸਟੈਂਪ ਡਿਊਟੀ 9 ਫੀਸਦੀ ਤੋੱ ਘਟਾ ਕੇ 6 ਫੀਸਦੀ ਕਰਨ ਸਮੇਤ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ। ‘ਪ੍ਰਬੰਧ ਦੇ ਰਾਖੇ’ ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਸੈਨਿਕਾਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਏਗੀ ਤਾਂ ਕਿ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਆਖਿਆ ਕਿ ਇਕ ਮਹੀਨੇ ਵਿੱਚ ਇੱਕ ਹਜ਼ਾਰ ਸਾਬਕਾ ਸੈਨਿਕ ਇਸ ਮਿਸ਼ਨ ਲਈ ਭਰਤੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰੀ ਸਥਾਨਕ ਅਤੇ ਪੰਚਾਇਤੀ ਸੰਸਥਾਵਾਂ ਵਿੱਚ ਅੌਰਤਾਂ ਲਈ ਰਾਖਵਾਂਕਰਨ ਵਧਾ ਕੇ 50 ਫੀਸਦੀ ਕਰਨ ਤੋਂ ਇਲਾਵਾ ਲੜਕੀਆਂ ਤੇ ਅੌਰਤਾਂ ਦੀ ਭਲਾਈ ਲਈ ਕਈ ਹੋਰ ਉਪਰਾਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਸਮਾਜਿਕ ਸੁਰੱਖਿਆ ਅਧੀਨ ਦਿੱਤੀ ਜਾ ਰਹੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਗਲੇ ਸਾਲ ਤੋਂ ਵਧਾ ਕੇ 1000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀਜੀਪੀ ਸੁਰੇਸ਼ ਅਰੋੜਾ, ਏਡੀਜੀਪੀ ਬਾਰਡਰ-ਕਮ-ਐਸ.ਟੀ.ਐਫ. ਚੀਫ਼ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਤੇ ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ