ਪੰਜਾਬ ਮਹਿਲਾ ਕਮਿਸ਼ਨ ਵੱਲੋਂ ਪਾਦਰੀ ਬਜਿੰਦਰ ਕੇਸ ਵਿੱਚ ਅਦਾਲਤ ਦੇ ਤਾਜ਼ਾ ਫ਼ੈਸਲੇ ਦਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁਹਾਲੀ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ (ਪਾਦਰੀ) ਬਜਿੰਦਰ ਸਿੰਘ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਤਾਜ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਅੌਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਅੱਜ ਇੱਥੇ ਦੇਰ ਸ਼ਾਮ ਮਹਿਲਾ ਕਮਿਸ਼ਨ ਦੀ ਮੁਖੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਹ ਫ਼ੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਅੌਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।
ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਪੀੜਤ ਅੌਰਤਾਂ\ਲੜਕੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘‘ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ ਭਾਵਨਾਤਮਿਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਪੈਂਦੀ ਹੈ, ਤਾਂ ਉਹ ਤੁਰੰਤ ਮਹਿਲਾ ਕਮਿਸ਼ਨ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ। ਅੌਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।’’

Load More Related Articles
Load More By Nabaz-e-Punjab
Load More In General News

Check Also

ਭੋਲੇ-ਭਾਲੇ ਲੋਕਾਂ ਨੂੰ ਮੱਥੇ ’ਤੇ ਹੱਥ ਰੱਖ ਕੇ ਦੁੱਖ ਦੂਰ ਕਰਨ ਦਾ ਝਾਂਸਾ ਦੇ ਕੇ ਭਰਮਾਉਂਦਾ ਸੀ ਪਾਦਰੀ

ਭੋਲੇ-ਭਾਲੇ ਲੋਕਾਂ ਨੂੰ ਮੱਥੇ ’ਤੇ ਹੱਥ ਰੱਖ ਕੇ ਦੁੱਖ ਦੂਰ ਕਰਨ ਦਾ ਝਾਂਸਾ ਦੇ ਕੇ ਭਰਮਾਉਂਦਾ ਸੀ ਪਾਦਰੀ ਨਬਜ਼-…