ਦਿੱਲੀ ਹਿੰਸਾ: ਅਦਾਕਾਰ ਤੇ ਨੌਜਵਾਨ ਆਗੂ ਦੀਪ ਸਿੱਧੂ ਮੁੜ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਅਪਰੈਲ:
ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਪੰਜਾਬੀ ਫਿਲਮਾਂ ਦੇ ਅਦਾਕਾਰ ਤੇ ਨੌਜਵਾਨ ਆਗੂ ਦੀਪ ਸਿੱਧੂ ਦੀ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰੀ ਪਾ ਲਈ ਹੈ। ਇਸ ਤਰ੍ਹਾਂ ਦਿੱਲੀ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਅੱਜ 30 ਹਜ਼ਾਰੀ ਅਦਾਲਤ ਨਵੀਂ ਦਿੱਲੀ ਵੱਲੋਂ ਦੀਪ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲੈਣ ਦੇ ਬਾਵਜੂਦ ਫਿਲਹਾਲ ਉਹ ਤਿਹਾੜ ਜੇਲ੍ਹ ’ਚੋਂ ਰਿਹਾਅ ਨਹੀਂ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦੇ ਖ਼ਿਲਾਫ਼ ਵੱਖੋ ਵੱਖਰੇ ਕੇਸ ਦਰਜ ਕੀਤੇ ਗਏ ਹਨ। ਅੱਜ ਉਨ੍ਹਾਂ ਦੇ ਪ੍ਰਸੰਸਕ ਬਹੁਤ ਖ਼ੁਸ਼ ਨਜ਼ਰ ਆ ਰਹੇ ਸੀ ਕਿ ਦੀਪ ਸਿੱਧੂ ਦੀ ਜ਼ਮਾਨਤ ਮਨਜ਼ੂਰ ਹੋਣ ਕਾਰਨ ਅੱਜ ਉਨ੍ਹਾਂ ਦੀ ਰਿਹਾਈ ਹੋ ਜਾਵੇਗੀ ਪ੍ਰੰਤੂ ਅਦਾਲਤ ਦੇ ਹੁਕਮ ਤਿਹਾੜ ਜੇਲ੍ਹ ਪ੍ਰਸ਼ਾਸਨ ਕੋਲ ਪਹੁੰਚਣ ਤੋਂ ਪਹਿਲਾਂ ਹੀ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਨੌਜਵਾਨ ਆਗੂ ਨੂੰ ਇਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

Load More Related Articles

Check Also

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰ…