ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਛੇੜੇ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਮੁਹਾਲੀ ਸ਼ਹਿਰ ਦੇ ਪੰਜਾਬੀ ਚਿੰਤਕ ਆਏ ਅੱਗੇ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਗੁਰਦੁਆਰਾ ਸਾਚਾ ਧਨੁ ਸਾਹਿਬ ਤੱਕ ਪੈਦਲ ਮਾਰਚ 23 ਅਕਤੂਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 1 ਨਵੰਬਰ 2017 ਨੂੰ ਚੰਡੀਗੜ੍ਹ’ ਦੇ ਸੈਕਟਰ 17 ਦਿੱਤੇ ਜਾਣ ਬਾਆਦ ਧਰਨੇ ਅਤੇ ਰਾਜ ਭਵਨ ਦੇ ਘਿਰਾਓ ਕੀਤਾ ਜਾਣਾ ਹੈ, ਦੇ ਛੇੜੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 23 ਅਕਤੂਬਰ 2017 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-8 ਸਥਿਤ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਵਿਸ਼ਾਲ ਪੈਦਲ ਯਾਤਰਾ ਬਾਅਦ ਦੁਪਹਿਰ 3:30 ਵਜੇ ਕੱਢਿਆ ਜਾਵੇਗਾ ਜੋ ਫੇਜ਼-3ਬੀ1 ਦੇ ਗੁਰੂਦੁਆਰਾ ਸਾਚਾ ਧਨ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਸਬੰਧੀ ਅੱਜ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਪੰਜਾਬੀ ਚਿੰਤਕਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਵਪਾਰ ਮੰਡਲ ਐਸ.ਏ.ਐਸ ਨਗਰ ਦੇ ਚੇਅਰਮੈਨ ਸੀਤਲ ਸਿੰਘ, ਪ੍ਰਧਾਨ ਕੁਲਵੰਤ ਸਿੰਘ ਚੌਧਰੀ, ਜਨਰਲ ਸਕੱਤਰ ਸਰਬਜੀਤ ਸਿੰਘ, ਮਿਉਂਸਪਲ ਕੌਂਸਲਰ ਅਤੇ ਪੰਜਾਬੀ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ, ਸਿਟੀਜ਼ਨ ਵੈਲਫੇਅਰ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਪਤਰਕਾਰ ਮੇਜਰ ਸਿੰਘ, ਸੁਖਜੀਤ ਸਿੰਘ ਸੁੱਖਾ ਸਰਪੰਚ ਹੱਲੋਮਾਜਰਾ, ਹਰਪ੍ਰੀਤ ਸਿੰਘ, ਪਵਨਦੀਪ ਸਿੰਘ ਅਤੇ ਦੀਪਕ ਕੁਮਾਰ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਉਕਤ ਸਮੂਹ ਪੰਜਾਬੀ ਚਿੰਤਕਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਸੀਆਂ ਅਤੇ ਆਲੇ ਦੁਆਲੇ ਦੇ ਇਲਾਕਾ ਵਾਸੀਆਂ ਤੋਂ ਇਲਾਵਾ ਰਾਗੀਆਂ, ਢਾਡੀਆਂ, ਕਥਾਵਾਚਕਾਂ, ਸਕੂਲਾਂ ਦੇ ਵਿਦਿਆਰਥੀਆਂ, ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ, ਮਨੁੱਖੀ ਅਧਿਕਾਰ ਸੰਗਠਨਾਂ, ਗੁਰੂਦੁਆਰਾ ਕਮੇਟੀਆਂ ਅਤੇ ਕਲਾਕਾਰਾਂ ਸਮੇਤ ਹਰ ਇੰਨਸਾਫ਼ ਪਸੰਦ ਵਿਅਕਤੀ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ’ਚ ਪੰਜਾਬੀ ਭਾਸ਼ਾ ਨੂੰ ਪਹਿਲਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਦੇ ਸੈਕਟਰ 17 ਪੁੱਲ ਹੇਠ ਦਿੱਤੇ ਜਾਣ ਵਾਲੇ ਧਰਨੇ ਅਤੇ ਰਾਜ ਭਵਨ ਦੇ ਘਿਰਾਓ ਕੀਤੇ ਜਾਣ ਵਾਲੇ ਸੰਘਰਸ਼ ਨੂੰ ਪ੍ਰਚੰਡ ਕਰਨ ਲਈ 23 ਅਕਤੂਬਰ ਦਿਨ ਸੋਮਵਾਰ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਗੁਰਦੁਆਰਾ ਅੰਬ ਸਾਹਿਬ ਇਕੱਠੇ ਹੋਈਏ ਜਿਥੋਂ ਪੈਦਲ ਯਾਤਰਾ ਸ਼ੁਰੂ ਕਰਕੇ ਗੁ. ਸਾਚਾ ਧਨੁ ਸਾਹਿਬ ਤਕ ਪੰਜਾਬੀ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…