Share on Facebook Share on Twitter Share on Google+ Share on Pinterest Share on Linkedin ਪੰਜਾਬੀ ਏਕਤਾ ਪਾਰਟੀ ਦਾ 15 ਨੁਕਾਤੀ ਪ੍ਰੋਗਰਾਮ ਜਲਦੀ ਲਾਗੂ ਕੀਤਾ ਜਾਵੇਗਾ: ਧਾਲੀਵਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ: ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਮੁਹਾਲੀ ਦੇ ਨਵ ਨਿਯੁਕਤ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੀ ਤਰੱਕੀ ਲਈ 15 ਨੁਕਾਤੀ ਪ੍ਰੋਗਰਾਮ ਨੂੰ ਜਲਦੀ ਲਾਗੂ ਕਰਕੇ ਆਮ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪਿਛਲੇ ਕਾਫੀ ਸਮੇਂ ਤੋਂ ਭੂ-ਮਾਫੀਆ, ਖਣਨ ਮਾਫ਼ੀਆ, ਸਰਕਾਰੀ ਮਾਫ਼ੀਆ ਵਿੱਚ ਰਿਸ਼ਵਤਖ਼ੋਰ ਮਾਫ਼ੀਆ ਦੇ ਕਾਰਨ ਆਮ ਲੋਕ ਡਾਢੇ ਤੰਗ ਪ੍ਰੇਸ਼ਾਨ ਹਨ। ਇਨ੍ਹਾਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਪਿੰਡ ਪੱਧਰ ’ਤੇ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਪੈਸੇ ਦਿੱਤੇ ਅਤੇ ਸਿਆਸੀ ਸਿਫਾਰਸ਼ ਤੋਂ ਬਿਨਾਂ ਕੋਈ ਕੰਮ ਨਹੀਂ ਹੋ ਰਿਹਾ। ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਰਾਹੀਂ ਲੋਕਾਂ ਦੀ ਸ਼ਰ੍ਹੇਆਮ ਲੁੱਟ ਕੀਤੀ ਜਾ ਰਹੀ ਹੈ। ਇਸ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਆਗੂਆਂ ’ਤੇ ਇਲਾਕੇ ਦੇ ਲੋਕਾਂ ਦੀਆਂ ਜ਼ਮੀਨਾਂ\ਜਾਇਦਾਦਾਂ ਦੱਬਣ ਅਤੇ ਹੜੱਪਣ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜੇਕਰ ਕੋਈ ਜ਼ਖ਼ਮੀ ਹੋ ਜਾਵੇ ਤਾਂ ਟਰੈਫ਼ਿਕ ਪੁਲੀਸ ਦੇ ਮੁਲਾਜ਼ਮਾਂ ਦਾ ਧਿਆਨ ਜ਼ਖ਼ਮੀ ਨੂੰ ਸਾਂਭਣ ਦੀ ਥਾਂ ਵਾਹਨਾਂ ਦੇ ਚਲਾਨ ਕਰਨ ਵੱਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਲਦੀ ਹੀ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਸੂਚੀ ਬਣਾ ਕੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਦੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਇਕਾਈ ਦਾ ਜਥੇਬੰਦਕ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਘਰ ਘਰ ਜਾ ਕੇ ਪਾਰਟੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ