Share on Facebook Share on Twitter Share on Google+ Share on Pinterest Share on Linkedin ਸਿਟੀਜਨ ਵੈਲਫੇਅਰ ਤੇ ਡਿਵੈਲਪਮੈਂਟ ਫੋਰਮ ਵੱਲੋਂ ਪੰਜਾਬੀ ਮੰਚ ਦੇ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਸਿਟੀਜਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਐਸ ਏ ਐਸ ਨਗਰ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਤੇ ਸਮਾਜ ਸੇਵੀ ਨੌਜਵਾਨ ਆਗੂ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਪਰਮਜੀਤ ਹੈਪੀ ਨੇ ਕਿਹਾ ਕਿ ਪੰਜਾਬੀ ਮੰਚ ਵੱਲੋਂ ਪੰਜਾਬੀ ਨੂੰ ਬਣਦਾ ਮਾਣ ਸਨਮਾਨ ਦੇਣ ਲਈ 1 ਨਵੰਬਰ ਨੂੰ ਸਵੇਰੇ 10 ਵਜੇ ਸੈਕਟਰ 17 ਪਲਾਜਾ ਪੁੱਲ ਥੱਲੇ ਬਰਿਜ ਮਾਰਕੀਟ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਫੋਰਮ ਵੱਲੋਂ ਵੀ ਹਿੱਸਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜਦੋੱ ਤਕ ਪੰਜਾਬੀ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾਂਦਾ ਉਦੋੱ ਤਕ ਸੰਘਰਸ਼ ਜਾਰੀ ਰਖਿਆ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਕੇ ਐਲ ਸ਼ਰਮਾ, ਪ੍ਰੈਸ ਸਕੱਤਰ ਸੁਖਦੀਪ ਸਿੰਘ ਨਵਾਂ ਸ਼ਹਿਰ, ਐਚ ਐਸ ਮੰਡ, ਐਮ ਡੀ ਐਸ ਸੋਢੀ, ਬਲਜੀਤ ਸਿੰਘ ਕੁੰਭੜਾ, ਕਮਲਜੀਤ ਸਿੰਘ ਰੂਬੀ ਐਮ ਸੀ, ਸੁੱਚਾ ਸਿੰਘ ਕਲੌੜ, ਮੋਹਨ ਸਿੰਘ, ਹਰਦਿਆਲ ਸਿੰਘ ਠੇਕੇਦਾਰ, ਸ਼ੇਰ ਸਿੰਘ ਡਰੋਲੀ, ਹਰਵਿੰਦਰ ਸਿੰਘ ਸੈਣੀ, ਦੀਪਕ ਮਲਹੋਤਰਾ, ਜੈ ਸਿੰਘ ਸੈਂਭੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ