Share on Facebook Share on Twitter Share on Google+ Share on Pinterest Share on Linkedin ਹੈਲਪਿੰਗ ਹੈਪਲੈਸ ਦੇ ਯਤਨਾਂ ਸਦਕਾ ਸਾਊਦੀ ਅਰਬ ਦੀ ਜੇਲ੍ਹ ’ਚੋਂ ਘਰ ਪਰਤਿਆ ਪੰਜਾਬੀ ਨੌਜਵਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇੇਅਰਪਰਸਨ ਤੇ ਹੈਲਪਿੰਗ ਹੈਪਲੈਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਸੰਸਥਾ ਪਿਛਲੇ ਕਾਫੀ ਸਮੇਂ ਤੋਂ ਵੱਖ ਵੱਖ ਵਿਦੇਸ਼ੀ ਮੁਲਕਾਂ ਦੀਆਂ ਜੇਲ੍ਹਾਂ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਸਰਗਰਮੀ ਨਾਲ ਕੰਮ ਕਰਦੀ ਆ ਰਹੀ ਹੈ। ਜਿਸ ਦੇ ਤਹਿਤ ਜਲੰਧਰ ਦੇ ਨੌਜਵਾਨ ਮਲਕੀਤ ਸਿੰਘ ਨੂੰ ਸਾਊਦੀ ਅਰਬ ਦੀ ਜੇਲ੍ਹ ’ਚੋਂ ਛੁਡਾ ਕੇ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਰੁਜ਼ਗਾਰ ਦੀ ਭਾਲ ਵਿੱਚ ਸਾਊਦੀ ਅਰਬ ਗਿਆ ਸੀ। ਉੱਥੇ ਉਸ ਨੂੰ ਕੋਈ ਕੰਮ ਧੰਦਾ ਤਾਂ ਨਹੀਂ ਮਿਲਿਆ ਪ੍ਰੰਤੂ ਪੁਲੀਸ ਨੇ ਫੜ ਕੇ ਜੇਲ੍ਹ ਵਿੱਚ ਡੱਕ ਦਿੱਤਾ। ਪੀੜਤ ਨੌਜਵਾਨ ਦੇ ਭਰਾ ਨੇ ਉਨ੍ਹਾਂ ਨਾਲ ਤਾਲਮੇਲ ਕਰਕੇ ਮਦਦ ਦੀ ਗੁਹਾਰ ਲਗਾਈ। ਇਸ ਮਗਰੋਂ ਉਨ੍ਹਾਂ ਨੇ ਭਾਰਤ ਦੂਤਾਵਾਸ ਅਤੇ ਵਿਦੇਸ਼ੀ ਮੁਲਕ ਦੇ ਹਾਈ ਕਮਿਸ਼ਨ ਨਾਲ ਗੱਲ ਕਰਕੇ ਮਲਕੀਤ ਸਿੰਘ ਨੂੰ ਵਾਪਸ ਲਿਆਂਦਾ ਗਿਆ। ਇਸ ਮੌਕੇ ਪੀੜਤ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਾਲ ਕੰਮ ਦੀ ਤਲਾਸ਼ ਵਿੱਚ ਸਾਊਦੀ ਅਰਬ ਗਿਆ ਸੀ। ਜਿੱਥੇ ਤਿੰਨ ਮਹੀਨੇ ਉਸ ਕੋਲੋਂ ਸੇਖ ਨੇ ਕੰਮ ਕਰਵਾਇਆ। ਉਸ ਨਾਲ ਹੋਰ ਪੰਜਾਬੀ ਨੌਜਵਾਨ ਵੀ ਕੰਮ ਕਰਦੇ ਸਨ। ਜਿਨ੍ਹਾਂ ਨਾਲ ਸੇਖ ਅਤੇ ਉਸ ਦੇ ਬੰਦਿਆਂ ਵੱਲੋਂ ਮਾਰਕੁੱਟ ਵੀ ਕੀਤੀ ਜਾਂਦੀ ਸੀ ਅਤੇ ਡਰਾ ਧਮਕਾ ਕੇ ਬਿਨਾਂ ਪੈਸਿਆਂ ਤੋਂ ਦਿਨ ਰਾਤ ਕੰਮ ਕਰਵਾਇਆ ਜਾਂਦਾ ਸੀ। ਮਲਕੀਤ ਵਿਦੇਸ਼ ਵਿੱਚ ਟਰੱਕ ਦੀ ਡਰਾਈਵਰੀ ਕਰਦਾ ਸੀ ਜਦੋਂ ਉਸ ਨੇ ਤਨਖ਼ਾਹ ਮੰਗੀ ਤਾਂ ਉਸ ਤੋਂ ਟਰੱਕ ਦੀ ਚਾਬੀ ਲੈ ਕੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਅਗਲੇ ਹੀ ਦਿਨ ਪੁਲੀਸ ਨੇ ਉਸ ਨੂੰ ਸੇਖ ਦਾ ਟਰੱਕ ਚੋਰੀ ਕਰਨ ਦੇ ਜੁਰਮ ਵਿੱਚ ਗ੍ਰਿਫ਼ਤਾਰ ਕਰ ਲਿਆ। ਜੇਲ੍ਹ ਵਿੱਚ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਖੂਨ ਦੀਆਂ ਉਲਟੀਆਂ ਲੱਗ ਗਈਆਂ ਸਨ। ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੇ ਸੇਖ ਅਤੇ ਵਿਦੇਸ਼ੀ ਮੁਲਕ ਦੀ ਪੁਲੀਸ ਅੱਗੇ ਬੜੇ ਤਰਲੇ ਕੱਢੇ ਨੇ ਕਿਸੇ ਨੇ ਉਸ ਦੀ ਪੁਕਾਰ ਨਹੀਂ ਸੁਣੀ। ਕਿਸੇ ਤਰ੍ਹਾਂ ਨੇ ਆਪਣੇ ਘਰਦਿਆਂ ਨਾਲ ਸੰਪਰਕ ਕਰਕੇ ਸਾਰੀ ਗੱਲ ਦੱਸੀ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੀਬੀ ਰਾਮੂਵਾਲੀਆ ਨਾਲ ਤਾਲਮੇਲ ਕਰਕੇ ਉਸ ਨੂੰ ਜੇਲ੍ਹ ’ਚੋਂ ਛੁਡਾਉਣ ਦੀ ਗੁਹਾਰ ਲਗਾਈ। ਇਸ ਤੋਂ ਬਾਅਦ ਬੀਬੀ ਰਾਮੂਵਾਲੀਆਂ ਭਾਰਤੀ ਰਾਜਦੂਤ ਨੂੰ ਪੱਤਰ ਲਿਖ ਕੇ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਉਂਦਿਆਂ ਪੀੜਤ ਨੌਜਵਾਨ ਨੂੰ ਰਿਹਾਅ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸੰਸਥਾ ਦੇ ਸਕੱਤਰ ਕੁਲਦੀਪ ਸਿੰਘ ਬੈਂਰੋਪੁਰ, ਸਲਾਹਕਾਰ ਸ਼ਿਵ ਕੁਮਾਰ ਅਗਰਵਾਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ