ਭਾਰਤ ਦੇ ਖੇਡ ਜਗਤ ਵਿੱਚ ਪੰਜਾਬੀਆਂ ਦਾ ਯੋਗਦਾਨ ਅਹਿਮ: ਬੱਬੀ ਬਾਦਬ

ਆਪ ਆਗੂ ਬੱਬੀ ਬਾਦਲ ਨੇ ਕ੍ਰਿਕਟ ਖਿਡਾਰੀ ਅਰਸ਼ਦੀਪ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਅੰਤਰਰਾਸ਼ਟਰੀ ਖੇਡ ਜਗਤ ਦੇ ਟੂਰਨਾਮੈਂਟਾ ਵਿੱਚ ਭਾਰਤ ਦੀ ਸ਼ਾਨ ਵਧਾਉਣ ਵਿੱਚ ਪੰਜਾਬੀ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਾਰਤ ਦੇ ਸਟਾਰ ਕ੍ਰਿਕਟਰ ਅਰਸ਼ਦੀਪ ਦੇ ਮਾਤਾ ਬਲਜੀਤ ਕੌਰ ਅਤੇ ਪਿਤਾ ਦਰਸ਼ਨ ਸਿੰਘ ਅੌਲਖ ਨਾਲ ਮੁਲਾਕਾਤ ਦੌਰਾਨ ਆਖੇ। ਉਨ੍ਹਾਂ ਕਿਹਾ ਕਿ ਚਾਹੇ ਉਲਪਿੰਕ, ਕ੍ਰਿਕਟ, ਹਾਕੀ ਜਾਂ ਕੋਈ ਵੀ ਖੇਡ ਹੋਵੇ, ਪੰਜਾਬ ਖਾਸਕਰ ਸਿੱਖ ਖਿਡਾਰੀਆਂ ਨੇ ਦੇਸ਼ ਦੀ ਸ਼ਾਨ ਵਧਾਉਣ ਵਿੱਚ ਕੋਈ ਕਸਰ ਨਹੀਂ ਛੱਡੀ।
ਸ੍ਰੀ ਬੱਬੀ ਬਾਦਲ ਨੇ ਕੌਮੀ ਖਿਡਾਰੀਆਂ ਦੀ ਪ੍ਰਸੰਸਾ ਕਰਦੇ ਹੋਏ ਦਾਅਵਾ ਕੀਤਾ ਕਿ ਜਿਵੇਂ ਪ੍ਰਮਾਤਮਾ ਨੂੰ ਪਾਉਣ ਲਈ ਮਨ ਮਾਰਕੇ ਭਗਤੀ ਕਰਨੀ ਪੈਂਦੀ ਹੈ ਉਸ ਤਰ੍ਹਾਂ ਇਕ ਖਿਡਾਰੀ ਨੂੰ ਬਾਕੀ ਸਭ ਅਰਮਾਨਾਂ ਦਾਂ ਤਿਆਗ ਕਰਕੇ ਆਪਣੀ ਖੇਡ ਵੱਲ ਸਮਰਪਿਤ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਾਰ ਜਿੱਤ ਬਣੀ ਆਈ ਹੈ, ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ,ਜਿਸ ਨੇ ਥੋੜ੍ਹੇ ਅਰਸੇ ਵਿੱਚ ਡੂੰਘੀ ਛਾਪ ਛੱਡੀ ਜੋ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਉਨ੍ਹਾਂ ਅਰਸ਼ਦੀਪ ਦੇ ਮਾਤਾ ਪਿਤਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਪ੍ਰਗਟ ਸਿੰਘ, ਕਰਨੈਲ ਸਿੰਘ, ਰਘਬੀਰ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇੰਦਰਜੀਤ ਕੌਰ, ਕਰਤਾਰ ਸਿੰਘ, ਲਖਬੀਰ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜਗਦੀਪ ਸਿੰਘ, ਤਰਨਪ੍ਰੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …