Nabaz-e-punjab.com

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬੀਆਂ ਦੀ ਪ੍ਰਤੀਨਿਧਤਾ ਕਾਇਮ ਕੀਤੀ ਜਾਵੇ: ਧਨੋਆ

ਹੜਾਂ ਦੀ ਮਾਰ ਹੇਠ ਆਏ ਖੇਤਰ ਦਾ ਦੌਰਾ, ਲੋੜਵੰਦਾਂ ਨੂੰ ਘਰ ਘਰ ਜਾ ਕੇ ਵੰਡੀਆ ਦਵਾਈਆਂ, ਰਾਸ਼ਨ ਤੇ ਹੋਰ ਸਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਪਿਛਲੇ ਦਿਨ ਬੁੱਧਕੀ ਨਦੀ ਵਿੱਚ ਪਾੜ ਪੈਣ ਕਾਰਨ ਆਏ ਹੜ੍ਹ ਨਾਲ ਪੀੜਤ ਖੇਤਰ ਵਿੱਚ ਘਰ ਘਰ ਜਾ ਕੇ ਪੀੜਤ ਲੋਕਾਂ ਨੂੰ ਉਨ੍ਹਾਂ ਦੀ ਜਰੂਰਤ ਦਾ ਸਮਾਨ ਮੁਹੱਈਆ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਪੀੜਤਾਂ ਦਾ ਕਹਿਣਾ ਹੈ ਕਿ ਬੁੱਧਕੀ ਨਦੀ ਵਿੱਚ ਪਾੜ ਪੈਣ ਦਾ ਕਾਰਨ ਨਦੀ ਦੀ ਸਫਾਈ ਨਾ ਹੋਣਾ ਹੈ। ਉਨ੍ਹਾਂ ਸਰਕਾਰ ਪ੍ਰਤੀ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਕਿ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਅਤੇ ਭੂ ਮਾਫੀਏ ਵੱਲੋਂ ਨਦੀ ਦੇ ਕੰਢਿਆਂ ਨੂੰ ਬੁਰੀ ਤਰ੍ਹਾਂ ਬਰਬਾਦ ਕਰ ਦਿੱਤਾ ਗਿਆ ਹੈ ਅਤੇ ਰਸੂਖਵਾਨਾਂ ਵੱਲੋਂ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਧਨੋਆ ਨੇ ਕਿਹਾ ਕਿ ਲੋਕਾਂ ਨੂੰ ਸਹਿਣੀ ਪੈ ਰਹੀ ਹੜ੍ਹਾਂ ਦੀ ਇਸ ਮਾਰ ਪਿੱਛੇ ਕੁਦਰਤ ਦਾ ਰੋਲ ਘੱਟ ਹੈ ਅਤੇ ਸਰਕਾਰੀ ਨਾ ਅਹਿਲੀਅਤ ਜਿਆਦਾ ਨਜਰ ਆਉੱਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋੱ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬੀਆਂ ਦੀ ਪ੍ਰਤੀਨਿਧਤਾ ਕਾਇਮ ਕਰਨ ਲਈ ਪੂਰਾ ਜੋਰ ਲਗਾਵੇ ਤਾਂ ਜੋ ਪੰਜਾਬ ਦੇ ਹਿੱਤਾਂ ਦਾ ਵੀ ਧਿਆਨ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਹੜ੍ਹ ਦਾ ਅਸਰ ਲੋਕਾਂ ਦੀ ਜਿੰਦਗੀ ਉੱਤੇ ਕਾਫੀ ਸਾਲ ਰਹੇਗਾ, ਉਨ੍ਹਾਂ ਨੂੰ ਥਾਂ ਸਿਰ ਹੋਣ ਲਈ ਕਈ ਵਰ੍ਹੇ ਲੱਗਣਗੇ।
ਇਸ ਮੌਕੇ ਪਿੰਡ ਦੇ ਪਤਵੰਤਿਆਂ ਨੇ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡੇ ਪੱਧਰ ਦਾ ਮੈਡੀਕਲ ਕੈਂਪ ਲਗਾਇਆ ਜਾਵੇ ਤਾਂ ਕਿ ਹੜ੍ਹ ਕਾਰਨ ਪੈਦਾ ਹੋਏ ਹਾਲਾਤ ਕਾਰਨ ਗੰਭੀਰ ਬਿਮਾਰੀਆਂ ਤੋੱ ਬਚਾਅ ਹੋ ਸਕੇ। ਅਹੁਦੇਦਾਰਾਂ ਨੇ ਮੌਕੇ ਤੇ ਹੀ ਫੈਸਲਾ ਲੈਂਦੇ ਹੋਏ ਵਿਸ਼ਵਾਸ ਦਿਵਾਇਆ ਕਿ ਸੁਸਾਇਟੀ ਵੱਲੋਂ ਹੜ੍ਹ ਪੀੜ੍ਹਤਾਂ ਲਈ ਕੈਂਪ ਲਗਾਏ ਜਾਣਗੇ। ਇਸ ਮੌਕੇ ਕਰਮ ਸਿੰਘ ਮਾਵੀ, ਇੰਦਰਪਾਲ ਸਿੰਘ ਧਨੋਆ, ਮੇਜਰ ਸਿੰਘ, ਜਗਤਾਰ ਸਿੰਘ ਬਾਰੀਆ, ਸੁਖਦੇਵ ਸਿੰਘ ਵਾਲੀਆ, ਕੁਲਦੀਪ ਸਿੰਘ ਭਿੰਡਰ, ਸਿਮਰਪਾਲ ਸਿੰਘ, ਸੁਖਜੀਤ ਸਿੰਘ ਸੁੱਖੀ, ਅਰਵਿੰਦਰ ਮਾਨ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਪਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…