ਪੰਜਾਬ ਦੀ ਆਪ ਸਰਕਾਰ ਹਰ ਫਰੰਟ ’ਤੇ ਫੇਲ, ਮੁਲਾਜ਼ਮ ਡਾਢੇ ਪ੍ਰੇਸ਼ਾਨ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਅਪਰੈਲ:
ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵੇਰੇ ਸਾਢੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਐਲਾਨੇ ਨਵੇਂ ਦਫ਼ਤਰੀ ਸਮੇਂ ਨਾਲ ਸਰਕਾਰੀ ਕੰਮਾਂ ਵਿੱਚ ਭਾਰੀ ਰੁਕਾਵਟ ਆਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲੇ ਨਾਲ ਸੂਬੇ ਦੀ ਵਿੱਤੀ ਹਾਲਾਤਾਂ ‘ਤੇ ਮਾੜਾ ਅਸਰ ਪਵੇਗਾ। ਸਿੱਧੂ ਨੇ ਕਿਹਾ ਕਿ ਮਾਨ ਸਾਹਿਬ ਸੂਬੇ ਨੂੰ ਬਚਾਉਣ ਦੀ ਥਾਂ ਲੁਟਾਉਣ ਦੀ ਤਿਆਰੀ ਵਿੱਚ ਹਨ।
ਉਨ੍ਹਾਂ ਕਿਹਾ ਕਿ ਆਪਣੀਆਂ ਗਲਤੀਆਂ ਨੂੰ ਲੁਕਾਉਣ ਖਾਤਰ ਜਨਤਾ ਅਤੇ ਕਰਮਚਾਰੀਆਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੇ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਸਰਕਾਰੀ ਕੰਮ ਦੇ ਘੰਟਿਆਂ ਵਿੱਚ ਵੱਡੀ ਤਬਦੀਲੀ ਕੀਤੀ ਹੈ, ਕੱਲ੍ਹ ਉਹ ਸਰਕਾਰੀ ਕਰਮਚਾਰੀਆਂ ਨੂੰ ਖਪਤ ਵਧਾਉਣ ਲਈ ਪੱਖੇ, ਲਾਈਟਾਂ ਅਤੇ ਏਅਰ ਕੰਡੀਸ਼ਨਰਾਂ ਦੀ ਵਰਤੋਂ ਬੰਦ ਕਰਨ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਸਿੱਧੇ ਤੌਰ ’ਤੇ ਰਾਸ਼ਟਰੀ ਪੱਧਰ ’ਤੇ ਸੂਬੇ ਦੇ ਅਕਸ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਪੰਜਾਬ ਦੀ ਸਾਕ ਦੇਸ਼ ਵਿੱਚ ਘਟਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਕੰਮਕਾਜੀ ਪ੍ਰਣਾਲੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ 9-5 ਕੰਮਕਾਜੀ ਘੰਟਿਆਂ ਦਾ ਪਾਲਣ ਕੀਤਾ ਗਿਆ ਹੈ। ਇਸ ਅਨੁਸਾਰ ਸਰਕਾਰੀ ਵਿਭਾਗਾਂ ਦੇ ਰੋਜ਼ਾਨਾ ਦੇ ਕੰਮਕਾਜ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਪੱਧਰ ‘ਤੇ ਜਨਤਕ ਕੰਮਾਂ ’ਤੇ ਸਿੱਧਾ ਅਸਰ ਪਵੇਗਾ। ਪਬਲਿਕ ਡੀਲਿੰਗ ਨੂੰ ਦੁਪਹਿਰ 2 ਵਜੇ ਤੱਕ ਸੀਮਤ ਕਰਨ ਨਾਲ ਹਰ ਕੋਨੇ ਤੋਂ ਜਨਤਕ ਵਿਰੋਧ ਦਾ ਸਾਮਣਾ ਕਰਨਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਆਪਣੇ ਕੰਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਤੱਕ ਪਹੁੰਚਣ ਲਈ 100 ਕਿੱਲੋਮੀਟਰ ਤੋਂ ਵੱਧ ਦਾ ਸਫ਼ਰ ਵੀ ਤੈਅ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ, ਇੱਥੋਂ ਤੱਕ ਕਿ ਕਰਮਚਾਰੀ ਆਪਣੇ ਦਫ਼ਤਰਾਂ ਤੱਕ ਪਹੁੰਚਣ ਲਈ ਲੰਬੀ ਦੂਰੀ ਦਾ ਸਫ਼ਰ ਰੋਜ਼ਾਨਾ ਤੈਅ ਕਰਦੇ ਹਨ, ਅਤੇ ਆਪਣੇ ਘਰ ਦੇ ਕੰਮ ਵੀ 9 ਬਜੇ ਤੋਂ ਪਹਿਲਾਂ ਪੂਰੇ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਅਤੇ ਸਬੰਧਤ ਲੋਕਾਂ ਨੂੰ ਬਹੁਤ ਸਾਰੀਆਂ ਅੌਕੜਾਂ ਦਾ ਸਾਹਮਣਾ ਕਰਨਾ ਪਵੇਗਾ। ਸਿੱਧੂ ਨੇ ਭਵਿੱਖਵਾਣੀ ਕੀਤੀ ਕਿ ਇਹ ਸਿਸਟਮ 10 ਦਿਨਾਂ ਦੇ ਅੰਦਰ ਫੇਲ੍ਹ ਜਾਵੇਗਾ ਜਾਂ ਲੋਕਾਂ ਦੇ ਵਿਰੋਧ ਦੇ ਨਾਲ ਖ਼ਤਮ ਹੋ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…