ਪੰਜਾਬ ਦੀ ਆਪ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਜਿੱਥੇ ‘ਪੰਜਾਬ ਦੀ ਆਪ ਸਰਕਾਰ ਵੱਲੋਂ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉੱਥੇ ਉਹ ਰੋਜ਼ਾਨਾ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਹਿਲ ਦੇ ਆਧਾਰ ’ਤੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਕਾਰੀ ਲੋਕਾਂ ਦੇ ਬੂਹੇ ’ਤੇ ਜਾ ਕੇ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਦੋਂਕਿ ਇਸ ਤੋਂ ਪਹਿਲਾਂ ਇਨਸਾਫ਼ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ ਅਤੇ ਅਧਿਕਾਰੀ ਲੋਕਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਸਨ ਹੁੰਦੇ ਪ੍ਰੰਤੂ ਹੁਣ ਅਧਿਕਾਰੀ ਖ਼ੁਦ ਲੋਕਾਂ ਵਿੱਚ ਜਾ ਕੇ ਮਸਲੇ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅਧਿਕਾਰੀ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਤਕਲੀਫ਼ਾਂ ਸੁਣਨਗੇ। ਇਸ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ, ਅਮਰਜੀਤ ਸਿੰਘ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…