ਪੰਜਾਬ ਦਾ ਬਜਟ ਪੂਰੀ ਤਰ੍ਹਾਂ ਦਿਸ਼ਾ ਹੀਣ: ਕੁਲਜੀਤ ਬੇਦੀ

ਮੁਹਾਲੀ ਦੀਆਂ ਜ਼ਮੀਨਾਂ ਤੋਂ ਅਰਬਾਂ ਕਮਾਉਣ ਵਾਲੀ ਸਰਕਾਰ ਨੇ ਸ਼ਹਿਰ ਨੂੰ ਕੋਈ ਨਵਾਂ ਪ੍ਰਾਜੈਕਟ ਨਹੀਂ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਪੂਰੀ ਤਰ੍ਹਾਂ ਦਿਸ਼ਾ ਹੀਣ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ ਅਤੇ ਗਰੰਟੀਆਂ ਨਾਲ ਭਰਮਾ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਬਜਟ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਲਟਾ ਸਰਕਾਰ ਪੰਜਾਬ ਦੇ ਕਿਸਾਨ ਅਤੇ ਫੌਜੀ ਜਵਾਨਾਂ ਦੀ ਵੀ ਦੁਸ਼ਮਣ ਬਣ ਗਈ ਹੈ। ਮੁਹਾਲੀ ਦੀਆਂ ਅਰਬਾਂ ਰੁਪਏ ਦੀ ਜ਼ਮੀਨਾਂ ਵੇਚ ਕੇ ਸਰਕਾਰੀ ਖ਼ਜ਼ਾਨਾ ਭਰਨ ਵਾਲੀ ਸਰਕਾਰ ਨੇ ਸ਼ਹਿਰ ਨੂੰ ਫੁੱਟੀ ਕੌੜੀ ਵੀ ਨਹੀਂ ਦਿੱਤੀ। ਜਿਸ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਡਿਪਟੀ ਮੇਅਰ ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਪ੍ਰਾਜੈਕਟਾਂ ਨੂੰ ‘ਆਪ’ ਸਰਕਾਰ ਨੇ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ ਅਤੇ ਮੁਹਾਲੀ ਦੀ ਹੱਦਬੰਦੀ ਵਧਾਉਣ ਦੇ ਮਤੇ ਨੂੰ ਵੀ ਸਰਕਾਰ ਨੇ ਹਾਲੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਹੈ। ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰੀ ਸਹੂਲਤਾਂ ਹਾਸਲ ਹੋ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਘਾਣ ਕਰਨ ’ਤੇ ਉਤਾਰੂ ਹੈ ਅਤੇ ਪਿਛਲੇ ਦਿਨੀਂ ਕਿਸਾਨਾਂ ਦਾ ਜਬਰੀ ਧਰਨਾ ਚੁੱਕਣ ਅਤੇ ਪਟਿਆਲਾ ਵਿੱਚ ਕਰਨਲ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਕੇ ਪੰਜਾਬ ਸਰਕਾਰ ਅਤੇ ਪੁਲੀਸ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਕ੍ਰਾਂਤੀਕਾਰੀ ਸਰਕਾਰੀ ਦਾ ਕਿਸਾਨਾਂ ਅਤੇ ਜਵਾਨਾਂ ਪ੍ਰਤੀ ਅਸਲ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬੇਹੱਦ ਅਣਖੀ ਹਨ। ਜੇ ਉਹ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਾ ਜਾਣਦੇ ਹਨ ਤਾਂ ਅਜਿਹੀ ਸਰਕਾਰ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਵਿੱਚ ਵੀ ਸਮਾਂ ਨਹੀਂ ਲਗਾਉਣਗੇ।

Load More Related Articles

Check Also

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਜੋਤ ਬੈਂਸ ਨੇ ਫੇਜ਼-11 ਸਕੂਲ ਵਿੱਚ …