ਪੰਜਾਬ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪੰਜਾਬ ਪੁਲੀਸ ਦੇ ਜਵਾਨਾਂ ਦੀ ਟੁਕੜੀ ਨੇ ਦਿੱਤੀ ਸਲਾਮੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 29 ਜੂਨ:
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ਸਿੰਗਲਾ ਬੀਤੇ ਕੱਲ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ। ਪੰਜਾਬ ਸਰਕਾਰ ਵੱਲੋਂ ਸੁਰਿੰਦਰ ਸਿੰਗਲਾ ਪ੍ਰਤੀ ਸਤਿਕਾਰ ਵੱਜੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਸੁਰਿੰਦਰ ਸਿੰਗਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਵਿਛੋੜੇ ਨੂੰ ਨਿੱਜੀ ਘਾਟਾ ਦੱਸਿਆ ਗਿਆ ਹੈ।
ਅਹਿਮ ਸ਼ਖਸੀਅਤਾਂ ਵੱਲੋਂ ਜਿਨ੍ਹਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੁਰਿੰਦਰ ਸਿੰਗਲਾ ਦੇ ਦੋਸਤਾਂ ਵੱਲੋਂ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾ ਦੀ ਟੁਕੜੀ ਵੱਲੋਂ ਸਲਾਮੀ ਭੇਟ ਕੀਤੀ ਗਈ।
ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਐਡੀਸ਼ਨਲ ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਰਾਹੁਲ ਭੰਡਾਰੀ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਸੁਰਿੰਦਰ ਸਿੰਗਲਾ ਦੀ ਦੇਹ ’ਤੇ ਪੁਸ਼ਪਮਾਲਾਵਾਂ ਭੇਟ ਕੀਤੀਆਂ ਗਈਆਂ।
ਅੰਤਿਮ ਸੰਸਕਾਰ ਦੀ ਰਸਮ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਅਹਿਮ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਵਿਜੇ ਗੋਇਲ, ਉੱਘੇ ਉਦਯੋਗਪਤੀ ਜੀ.ਡੀ. ਗੋਇਨਕਾ, ਸਾਬਕਾ ਉਪ-ਰਾਜਪਾਲ ਪੁਡੂਚੇਰੀ ਇਕਬਾਲ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ, ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…