nabaz-e-punjab.com

ਪੰਜਾਬ ਦੇ ਸੀਨੀਅਰ ਪੱਤਰਕਾਰ ਐੱਨ.ਐੱਸ. ਪਰਵਾਨਾ ਦਾ ਵਿਛੋੜਾ ਬੇਹੱਦ ਦੁਖਦਾਈ: ਇਪਟਾ

ਪੁੱਤ ਨੂੰ ਪਿਤਾ ਦੀਆਂ ਅੰਤਿਮ ਰਸਮਾਂ ਪੂਰੀਆਂ ਨਾ ਕਰਨ ਦੇਣਾ ਅਣਮਨੁੱਖੀ ਤੇ ਗ਼ੈਰ ਇਖ਼ਲਾਕੀ: ਸੰਜੀਵਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਪੰਜਾਬੀ ਦੇ ਵੱਖ-ਵੱਖ ਪ੍ਰਮੁੱਖ ਅਖ਼ਬਾਰਾਂ ਵਿੱਚ ਲੰਮਾ ਸਮਾਂ ਪੱਤਰਕਾਰਤਾ ਰਾਹੀਂ ਸਮਾਜਿਕ ਸਰੋਕਾਰਾਂ ਨੂੰ ਬੇਬਾਕੀ ਅਤੇ ਦਲੇਰੀ ਨਾਲ ਉਭਾਰਨ ਵਾਲੇ ਸੀਨੀਅਰ ਪੱਤਰਕਾਰ ਐੱਨਐੱਸ ਪਰਵਾਨਾ ਦੇ ਵਿਛੋੜੇ ਉਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਵਿਜੀਲੈਂਸ ਵੱਲੋਂ ਨਾਮਜ਼ਦ ਪਰਵਾਨਾ ਜੀ ਦੇ ਪੁੱਤਰ ਸੇਵਾਮੁਕਤ ਅਧਿਕਾਰੀ ਐੱਸਪੀ ਸਿੰਘ ਨੂੰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਦੌਰਾਨ ਹੀ ਗ੍ਰਿਫ਼ਤਾਰ ਕਰਨਾ ਪੰਜਾਬ ਸਰਕਾਰ ਅਤੇ ਵਿਜੀਲੈਂਸ ਦਾ ਅਣਮਨੁੱਖੀ ਅਤੇ ਗ਼ੈਰ ਇਖ਼ਲਾਕੀ ਰੱਵਈਆ ਹੈ। ਬੇਸ਼ੱਕ ਐੱਸਪੀ ਸਿੰਘ, ਵਿਜੀਲੈਂਸ ਨੂੰ ਕਿਸੇ ਕੇਸ ਵਿੱਚ ਲੋੜੀਂਦਾ ਹੋ ਸਕਦਾ ਹੈ ਪਰ ਹਰ ਪੁੱਤਰ ਨੂੰ ਆਪਣੇ ਪਿਤਾ ਦੀਆਂ ਅੰਤਿਮ ਰਸਮਾ ਪੂਰੀਆ ਕਰਨ ਹੱਕ ਵੀ ਹੈ ਤੇ ਫਰਜ਼ ਵੀ।
ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ, ਇਪਟਾ ਪੰਜਾਬ ਦੇ ਜਨਰਲ ਸਕੱਤਰ ਇੰਦਰਜੀਤ ਰੂਪੋਵਾਲੀ, ਇਪਟਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸਕੱਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਇਪਟਾ ਕਾਰਕੁਨ ਗਰਿਦਆਲ ਸਿੰਘ ਨਿਰਮਾਣ, ਦਲਬਾਰ ਸਿੰਘ, ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਹਰਜੀਤ ਕੈਂਥ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਡਾ.ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ, ਵਿੱਕੀ ਮਹੇਸਰੀ, ਇੰਦਜੀਤ ਮੋਗਾ ਅਤੇ ਸਰਘੀ ਪਰਿਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਕ ‘ਕੁੱਕੂ’ ਅਤੇ ਰਿੱਤੂਰਾਗ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਐੱਨਐੱਸ ਪਰਵਾਨਾ ਦਾ ਪੱਤਰਕਾਰੀ ਦੇ ਖੇਤਰ ਵਿੱਚ ਯੋਗਦਾਨ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਵਿਛੋੜੇ ਨਾਲ ਉਸਾਰੂ ਅਤੇ ਲੋਕ-ਹਿਤੈਸ਼ੀ ਪੱਤਰਕਾਰੀ ਦੇ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…