Nabaz-e-punjab.com

ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੇ ਮੰਤਵ ਨਾਲ ਡੀਸੀ ਗਿਰੀਸ਼ ਦਿਆਲਨ ਨੇ ਸਨਅਤਕਾਰਾਂ ਨਾਲ ਕੀਤੀ ਮੀਟਿੰਗ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਨਅਤਾਂ ਵਿੱਚ ਲੋੜੀਂਦੇ ਕੌਸ਼ਲ ਨਾਲ ਸਬੰਧਤ ਸਕਿੱਲ ਕੋਰਸ ਸ਼ੁਰੂ ਕੀਤੇ ਜਾਣਗੇ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ‘ਘਰ-ਘਰ ਰੁਜ਼ਗਾਰ ਮੁਹਿੰਮ’ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਡੇਰਾਬੱਸੀ ਇੰਸਟਰੀ ਐਸੋਸੀਏਸ਼ਨ ਅਤੇ ਚਨਾਲੋਂ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਐਚਐਸ ਪੰਨੂੰ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ ਮੌਜੂਦ ਸਨ।
ਡੀਸੀ ਸ੍ਰੀ ਦਿਆਲਨ ਨੇ ਮੀਟਿੰਗ ਵਿੱਚ ਮੌਜੂਦ ਸਨਅਤੀ ਪ੍ਰਤੀਨਿਧਾਂ ਪਾਸੋਂ ਉਨ੍ਹਾਂ ਤੋਂ ਲੋੜੀਂਦੇ ਕੌਸ਼ਲ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਲੋੜੀਂਦੀ ਮਾਨਵੀ ਸ਼ਕਤੀ ਮੁਹੱਈਆ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਲੋੜੀਂਦੇ ਕੌਸ਼ਲ ਨਾਲ ਸਬੰਧਤ ਸਕਿੱਲ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨੌਜਵਾਨ ਇਨ੍ਹਾਂ ਕੋਰਸਾਂ ਨੂੰ ਪਾਸ ਕਰ ਕੇ ਰੁਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਜਿਸ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ।
ਇਹ ਕਮੇਟੀ ਜਿਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰੇਗੀ ਉੱਥੇ ਇਸ ਰਾਹੀਂ ਸਨਅਤਕਾਰਾਂ ਨੂੰ ਲੋੜੀਂਦੀ ਹੁਨਰਮੰਦ ਮਾਨਵੀ ਸ਼ਕਤੀ ਮੁਹੱਈਆ ਹੋ ਸਕੇਗੀ। ਉਨ੍ਹਾਂ ਇਸ ਮੌਕੇ ਸਤੰਬਰ ਮਹੀਨੇ ਦੌਰਾਨ ਆਯੋਜਿਤ ਕੀਤੇ ਜਾਣ ਵਾਲੇ ਰੁਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਨਅਤਕਾਰਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਆਪਣਾ ਸਹਿਯੋਗ ਦੇਣ ਲਈ ਵੀ ਕਿਹਾ। ਇਸ ਮੌਕੇ ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਵਿਵੇਕ ਕਪੂਰ ਤੇ ਜਗਦੀਪ ਸਿੰਘ, ਡੇਰਾਬੱਸੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਸ੍ਰੀ ਵਿਜੇ ਮਿੱਤਲ ਤੇ ਸ੍ਰੀ ਰਾਕੇਸ਼ ਰਤਨ ਅਗਰਵਾਲ ਅਤੇ ਚਨਾਲੋ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਬਲਵੰਤ ਸਿੰਘ ਤੇ ਗੁਰਮੇਲ ਸਿੰਘ ਸਮੇਤ ਹੋਰ ਵੀ ਸਨਅਤਕਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…