
ਏਪੀਜੇ ਸਕੂਲ ਦੇ ਪੁਸ਼ਪਿੰਦਰ ਸਿੰਘ ਨੂੰ ਐਥਲੈਟਿਕਸ ਮੀਟ ਵਿੱਚ ਮਿਲਿਆ 6ਵਾਂ ਸਥਾਨ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੰਗਰੂਰ ਵਿੱਚ ਕਰਵਾਈ ਗਈਆਂ ਪੰਜਾਬ ਰਾਜ ਦੀਆਂ 63ਵੀਂ ਐਥਲੇਟਿਕਸ ਮੀਟ ਵਿਚ ਏ.ਪੀ.ਜੇ.ਸਮਾਰਟ ਸਕੂਲ ਮੁੰਡੀ ਖਰੜ ਦੇ ਪੁਸਪਿੰਦਰ ਸਿੰਘ ਨੇ ਛੇਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਚਮਕਾਇਆ। ਸਕੂਲ ਦੇ ਪਿੰ੍ਰਸੀਪਲ ਜਸਵੀਰ ਚੰਦਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪੁਸਪਿੰਦਰ ਸਿੰਘ ਨੇ ਇਸ ਐਥਲੇਟਿਕਸ ਮੀਟ ਵਿਚ 5000 ਮੀਟਰ ਵਾਕ ਦੌੜ ਵਿੱਚ ਭਾਗ ਲਿਆ ਅਤੇ ਛੇਵਾਂ ਨੰਬਰ ਸਥਾਨ ਪ੍ਰਾਪਤ ਕੀਤਾ। ਇਸ ਵਿਦਿਆਰਥ ਦਾ ਸਕੂਲ ਦੇ ਪ੍ਰਿੰਸੀਪਲ ਜਸਬੀਰ ਚੰਦਰ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਪੜ੍ਹਾਇਆ ਜਾਂਦਾ ਹੈ। ਇਸ ਨਾਲ ਵਿਦਿਆਰਥੀ ਸਮਾਜਿਕ ਪੱਖੋਂ ਵੀ ਆਪਸ ਵਿੱਚ ਜੁੜੇ ਰਹਿੰਦੇ ਹਨ।