Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ’ਤੇ ਬੇਲੋੜਾ ਸਿਆਸੀ ਦਬਾਅ ਖ਼ਤਮ ਹੋਵੇ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਉੱਤੇ ਸਿਆਸੀ ਦਬਾਅ ਬਣਾ ਕੇ ਸਰਕਾਰੀ ਕੰਮਾਂ ਕਾਰਾਂ ਵਿੱਚ ਗਲਤ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਲਾਇਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨਾਲ ਰੋਜ਼ਾਨਾ ਕੋਈ ਨਾ ਕੋਈ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪੂਰੀ ਤਰ੍ਹਾਂ ਕੈਬਨਿਟ ਮੰਤਰੀ ਦੇ ਹਸਤਖੇਪ ਤੋਂ ਪੀੜਤ ਹੈ। ਜਦੋਂਕਿ ਬਾਦਲ ਸਰਕਾਰ ਵੇਲੇ ਕਾਂਗਰਸੀ ਆਗੂ ਅਕਾਲੀ ਜਥੇਦਾਰਾਂ ’ਤੇ ਥਾਣੇ ਚਲਾਉਣ ਦੇ ਝੂਠੇ ਦੋਸ਼ ਲਗਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਦਾ ਮੁੱਢਲਾ ਫਰਜ ਹੈ ਕਿ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਨਾ ਕਿ ਸਿਆਸੀ ਤਾਕਤ ਨਾਲ ਵਿਰੋਧੀਆਂ ’ਤੇ ਕੇਸ ਦਰਜ ਕਰਵਾਉਣਾ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਤੋਂ ਲਾਂਭੇ ਹੋਣ ਮਗਰੋਂ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆ ਗਈ ਹੈ। ਉਨ੍ਹਾਂ ਨੇ ਕਾਂਗਰਸ ਹਕੂਮਤ ਨੂੰ ਅਪੀਲ ਕੀਤੀ ਕਿ ਧੱਕੇਸ਼ਾਹੀਆਂ ਛੱਡ ਕੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂ, ਹਰਪਾਲ ਸਿੰਘ, ਬਲਦੇਵ ਸਿੰਘ ਢਿੱਲੋਂ, ਜਸਵੰਤ ਸਿੰਘ, ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ, ਬੀਬੀ ਨਿਰਮਲ ਕੌਰ ਸੇਖੋਂ, ਹਰਚੇਤ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਗੁਰਵਿੰਦਰ ਸਿੰਘ, ਸੁਖਮੰਤਰ ਸਿੰਘ, ਪ੍ਰੀਤਮ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ