ਭਾਗੋਮਾਜਰਾ ਮੰਡੀ ਨੂੰ ਜਾਣ ਵਾਲੇ ਕੱਚੇ ਰਸਤੇ ’ਤੇ ਪ੍ਰੀਮਿਕਸ ਪਾ ਕੇ ਪੱਕੀ ਸੜਕ ਬਣਾਈ: ਸ਼ਰਮਾ

ਮੰਡੀ ਵਿੱਚ ਸ਼ੈੱਡ, ਫੜ੍ਹ ਬਣਾਉਣ ਤੇ ਸੜਕ ਨਿਰਮਾਣ ’ਤੇ ਖ਼ਰਚੇ ਜਾਣਗੇ 27 ਲੱਖ ਰੁਪਏ: ਚੇਅਰਮੈਨ

ਹਾੜੀ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਸ਼ਰਮਾ

ਕਿਸਾਨਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ, ਮੰਡੀ ਬੋਰਡ ਚੇਅਰਮੈਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਮੁਹਾਲੀ ਜ਼ਿਲ੍ਹੇ ਵਿੱਚ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਅਤੇ ਅਨਾਜ ਮੰਡੀ ਅਤੇ ਖ਼ਰੀਦ ਕੇਂਦਰਾਂ ਵਿੱਚ ਫਸਲ ਆਉਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਲਾਂਡਰਾਂ ਨੇੜੇ ਪਿੰਡ ਭਾਗੋਮਾਜਰਾ ਫੋਕਲ ਪੁਆਇੰਟ (ਅਨਾਜ ਮੰਡੀ) ਨੂੰ ਜਾਣ ਵਾਲੇ ਕੱਚੇ ਰਸਤੇ ’ਤੇ ਪੱਥਰ ਅਤੇ ਪ੍ਰੀਮਿਕਸ ਪਾ ਕੇ ਪੱਕੀ ਸੜਕ ਬਣਾਈ ਜਾ ਰਹੀ ਹੈ। ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੜਕ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਹ ਕੰਮ ਛੇਤੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਭਾਗੋਮਾਜਰਾ ਮੰਡੀ ਨੂੰ ਜਾਣ ਵਾਲੀ ਰਸਤਾ ਕਾਫ਼ੀ ਸਮੇਂ ਤੋਂ ਕੱਚਾ ਪਿਆ ਸੀ। ਜਿਸ ਕਾਰਨ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹਲਕਾ ਜਿਹਾ ਮੀਂਹ ਪੈਣ ਕਾਰਨ ਇੱਥੋਂ ਲੰਘਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਸੀ। ਉਨ੍ਹਾਂ ਕਿਹਾ ਕਿ ਲਗਭਗ 900 ਮੀਟਰ ਦੇ ਇਸ ਟੋਟੇ ਨੂੰ ਪੱਕਾ ਕਰਨ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕਿਸਾਨਾਂ ਦੀ ਸਮੱਸਿਆ ਸਬੰਧੀ ਉਨ੍ਹਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਰਾਬਤਾ ਕਾਇਮ ਕਰਕੇ ਇਹ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਗਰਾਂਟ ਮਨਜ਼ੂਰ ਕਰਵਾਈ ਗਈ।
ਸ੍ਰੀ ਸ਼ਰਮਾ ਨੇ ਕਿਹਾ ਕਿ 10 ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਸੜਕ ’ਤੇ 7.75 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਜਦੋਂ ਕਿ ਮੰਡੀ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਵਧੀਆ ਸ਼ੈੱਡ ਅਤੇ 14. 75 ਲੱਖ ਰੁਪਏ ਦੀ ਲਾਗਤ ਨਾਲ ਫੜ੍ਹ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾੜੀ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਇਸੇ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਜਿਨ੍ਹਾਂ ਦੇ ਸਾਂਝੇ ਯਤਨਾਂ ਸਦਕਾ ਮੰਡੀ ਨੂੰ ਜਾਣ ਲਈ ਪੱਕੀ ਸੜਕ ਬਣਾਈ ਗਈ।
ਇਸ ਮੌਕੇ ਮੰਡੀ ਬੋਰਡ ਦੇ ਐਸਡੀਓ ਮਨਜੀਤ ਸਿੰਘ, ਬਲਜੀਤ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਂਪੁਰ, ਗਗਨਦੀਪ ਸਿੰਘ, ਰੀਟਾ ਰਾਣੀ ਸਰਪੰਚ ਚਡਿਆਲਾ ਸੂਦਾ, ਜਸਵੰਤ ਸਿੰਘ, ਇੰਦਰਜੀਤ ਸਿੰਘ, ਰਾਜਨ ਮੰਡ, ਆੜ੍ਹਤੀ ਰਾਜੀਵ ਅਗਰਵਾਲ, ਐਸਪੀ ਟਰੇਡਿੰਗ ਕੰਪਨੀ ਦੇ ਮਾਲਕ ਸੁਖਪਾਲ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…