Share on Facebook Share on Twitter Share on Google+ Share on Pinterest Share on Linkedin 10 ਕਰੋੜ ਖ਼ਰਚ ਕਰਕੇ ਸੀਵਰੇਜ ਪਾਉਣ ਲਈ ਪੁੱਟੀ ਸੜਕ ਮੁੜ ਚਾਲੂ ਕੀਤੀ: ਮੇਅਰ ਮੇਅਰ ਜੀਤੀ ਸਿੱਧੂ ਤੇ ਹੋਰ ਅਧਿਕਾਰੀਆਂ ਨੇ ਸੜਕਾਂ ਤੇ ਹੋਰ ਵਿਕਾਸ ਕੰਮਾਂ ਦਾ ਕੀਤਾ ਨਿਰੀਖਣ ਮੁਹਾਲੀ ਵਿੱਚ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਹੋਵੇਗਾ ਪੱਕਾ ਹੱਲ: ਮੇਅਰ ਜੀਤੀ ਸਿੱਧੂ ਮੌਨਸੂਨ ਤੋਂ ਪਹਿਲਾਂ ਸੜਕ ਦਾ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸ਼ਹਿਰ ਵਿੱਚ ਬਣ ਰਹੀਆਂ ਸੜਕਾਂ ਅਤੇ ਹੋਰਨਾਂ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਫੇਜ਼-5 ਸੜਕ ਦਾ ਦੌਰਾ ਕਰਕੇ ਨਿਰਮਾਣ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਐਸਈ ਹਰਕੀਰਤ ਸਿੰਘ, ਐਕਸੀਅਨ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇੱਥੇ ਇਹ ਦੱਸਣਯੋਗ ਸੀਵਰੇਜ ਪਾਈਪਲਾਈਨ ਪਾਉਣ ਕਾਰਨ ਇਹ ਸੜਕ ਇਕ ਪਾਸੇ ਤੋਂ ਪੁੱਟੀ ਗਈ ਸੀ ਅਤੇ ਹੁਣ ਇਸ ਸੜਕ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਮਜਬੂਤ ਬਣਾ ਕੇ ਚਾਲੂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫੇਜ਼-11 ਤੋਂ ਇੱਥੇ ਤੱਕ ਸੜਕ ਚਾਲੂ ਹੋ ਚੁੱਕੀ ਹੈ। ਇਸ ਪ੍ਰਾਜੈਕਟ ’ਤੇ 10 ਕਰੋੜ ਰੁਪਏ ਖ਼ਰਚੇ ਕੀਤੇ ਗਏ ਹਨ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਸੀਵਰੇਜ ਪਾਈਪਲਾਈਨ ਪਾਉਣ ਨਾਲ ਮੁਹਾਲੀ ਵਿੱਚ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ ਅਤੇ ਬਾਵਾ ਵਾਈਟ ਹਾਊਸ ਫੇਜ਼-11 ਤੋਂ ਲੈ ਕੇ ਸੈਕਟਰ-57 ਤੱਕ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਨਿਗਮ ਅਧਿਕਾਰੀਆਂ ਨੂੰ ਮੌਨਸੂਨ ਸ਼ੁਰੂ ਤੋਂ ਪਹਿਲਾਂ-ਪਹਿਲਾਂ ਇਹ ਕੰਮ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸਾਰੀਆਂ ਰੋਡ ਗਲੀਆਂ ਅਤੇ ਜਲ ਨਿਕਾਸੀ ਲਾਂਘਿਆਂ ਦੀ ਸਫ਼ਾਈ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੀ ਪੁਰਾਣੀ ਸੀਵਰੇਜ ਦੀ ਪਾਈਪ ਪੂਰੀ ਤਰ੍ਹਾਂ ਜਾਮ ਹੋ ਚੁੱਕੀ ਸੀ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਜਿੱਥੇ ਨਵੀਂ ਪਾਈਪ ਪਾਈ ਗਈ ਹੈ, ਉੱਥੇ 10 ਕਰੋੜ ਰੁਪਏ ਦੀ ਲਾਗਤ ਨਾਲ ਇਹ ਨਵੀਂ ਸੜਕ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਮੇਂ ਸਮੇਂ ਸਿਰ ਸੜਕਾਂ ਅਤੇ ਹੋਰਨਾਂ ਵਿਕਾਸ ਕੰਮਾਂ ਦੀ ਖ਼ੁਦ ਵੀ ਨਜ਼ਰਸਾਨੀ ਕਰਨ ਅਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ