Share on Facebook Share on Twitter Share on Google+ Share on Pinterest Share on Linkedin ਗੁਣਾਤਮਿਕ ਸਿੱਖਿਆ: ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਸਿੱਖਿਆ ਸੁਧਾਰ ਟੀਮਾਂ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਕਾਮਯਾਬੀ ਦਾ ਧੁਰਾ ਬਣਨ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਵੱਧ ਤੋਂ ਵੱਧ ਮਿਆਰੀ ਬਣਾਉਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹਰ ਸਮੇਂ ਯੋਗ ਅਗਵਾਈ ਕਰਨਾ ਅਤੇ ਉਨ੍ਹਾਂ ਨੂੰ ਸਮੇਂ-ਸਮੇਂ ਸਿਰ ਦਿਸ਼ਾ ਨਿਰਦੇਸ਼ ਦੇਣੇ ਹਨ ਤਾਂ ਕਿ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਕੀਤੀ ਜਾ ਸਕੇ। ਇਹ ਗੱਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿੱਖਿਆ ਸੁਧਾਰ ਟੀਮਾਂ ਨਾਲ ਮੀਟਿੰਗ ਕੀਤੀ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਮੂਹ ਸਿੱਖਿਆ ਸੁਧਾਰ ਕਮੇਟੀਆਂ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਦੌਰੇ ਕਰਕੇ ਸਿੱਖਣ ਪਰਿਣਾਮਾਂ ਵਿੱਚ ਇਜ਼ਾਫ਼ਾ ਕਰਨ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ 22 ਜ਼ਿਲ੍ਹਿਆਂ ਦੀਆਂ ਸਿੱਖਿਆ ਸੁਧਾਰ ਟੀਮਾਂ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਟੀਮਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਪ੍ਰੇਰਨਾਦਾਇਕ ਦੌਰਿਆਂ, ਜਿਸ ਵਿੱਚ ਉੱਚ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਲਈ ਕੀਤੇ ਉਚੇਚੇ ਯਤਨਾਂ, ਵਿਭਾਗ ਵੱਲੋਂ ਚਲਾਈਆਂ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਅਧਿਆਪਕਾਂ ਨੂੰ ਦਿੱਤੀ ਪ੍ਰੇਰਨਾ, ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਾਇਜ਼ਾ ਲੈਣ ਸਬੰਧੀ ਪੱਖਾਂ ਦੀ ਸਮੀਖਿਆ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ