Share on Facebook Share on Twitter Share on Google+ Share on Pinterest Share on Linkedin ਸੰਕਟ ਦੀ ਘੜੀ ਵਿੱਚ ਲੋੜਵੰਦਾਂ ਨਾਲ ਖੜਿਆ ਰਾਧਾ ਸੁਆਮੀ ਡੇਰਾ ਬਿਆਸ: ਸਿੱਧੂ ਸਤਿਸੰਗ ਘਰ ਮੁਹਾਲੀ ਲੋੜਵੰਦਾਂ ਤੱਕ ਖਾਣ ਪੀਣ ਦੀਆਂ ਚੀਜ਼ਾਂ ਪੁੱਜਦੀਆਂ ਕਰਨ ਵਿੱਚ ਪਾ ਰਿਹੈ ਅਹਿਮ ਯੋਗਦਾਨ ਰੋਜ਼ਾਨਾ 5 ਹਜ਼ਾਰ ਤੋਂ ਵੱਧ ਪਰੌਂਠੇ ਤਿਆਰ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਪੁੱਜਦਾ ਕਰਨ ਦੀ ਸ਼ਲਾਘਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ: ਕਰੋਨਾਵਾਇਰਸ ਕਾਰਨ ਮੌਜੂਦਾ ਸਮੇਂ ਵਿੱਚ ਪੈਦਾ ਹੋਏ ਅੌਖੇ ਹਾਲਾਤਾਂ ਵਿੱਚ ਜਿੱਥੇ ਪੰਜਾਬ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਦਿਨ ਰਾਤ ਇਕ ਕੀਤਾ ਹੋਇਆ ਹੈ, ਉੱਥੇ ਵੱਡੀ ਗਿਣਤੀ ਧਾਰਮਿਕ ਤੇ ਸਮਾਜਕ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਕਰਨ ਲਈ ਡਟੀਆਂ ਹੋਈਆਂ ਹਨ। ਰਾਧਾ ਸੁਆਮੀ ਡੇਰਾ ਬਿਆਸ ਇਸ ਅੌਖੀ ਘੜੀ ਵਿੱਚ ਲੋੜਵੰਦਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ। ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਥੋੜ੍ਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਧਾ ਸੁਆਮੀ ਸਤਿਸੰਗ ਘਰ ਮੁਹਾਲੀ ਵਿੱਚ ਲੋੜਵੰਦਾਂ ਲਈ ਰੋਜ਼ਾਨਾ ਤਿਆਰ ਹੋ ਰਹੇ ਲੰਗਰ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਉਨ੍ਹਾਂ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਡੇਰੇ ਦੇ ਵੱਖ-ਵੱਖ ਥਾਵਾਂ ’ਤੇ ਸਥਿਤ ਹਸਪਤਾਲਾਂ ਅਤੇ ਸਤਿਸੰਗ ਘਰਾਂ ਵਿੱਚ ਮਰੀਜ਼ਾਂ ਦੀ ਸੰਭਾਲ ਲਈ ਪ੍ਰਬੰਧ ਕੀਤੇ ਗਏ ਹਨ। ਸਰਕਾਰ ਜਦੋ ਚਾਹੇ ਇਨ੍ਹਾਂ ਦੀ ਵਰਤੋਂ ਸਿਹਤ ਸੰਭਾਲ ਕਾਰਜਾਂ ਲਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਇਸ ਬਿਮਾਰੀ ਦੇ ਖ਼ਾਤਮੇ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਲੋੜਵੰਦਾਂ ਦੀ ਮਦਦ ਲਈ ਡੇਰਾ ਬਿਆਸ ਵਾਂਗ ਹੋਰ ਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਡੇਰਾ ਬਿਆਸ ਦੇ ਸਥਾਨਕ ਸਤਿਸੰਗ ਘਰ ਵਿੱਚ ਰੋਜ਼ਾਨਾ ਬਹੁਤ ਹੀ 5 ਹਜ਼ਾਰ ਤੋਂ ਵੱਧ ਪਰੌਂਠੇ ਤੇ ਹੋਰ ਖ਼ੁਰਾਕ ਸਮੱਗਰੀ ਤਿਆਰ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਅੌਖੀ ਘੜੀ ਦੇ ਵਿੱਚ ਕਿਸੇ ਨੂੰ ਘੱਟੋ-ਘੱਟ ਖਾਣੇ ਦੀ ਕੋਈ ਮੁਸ਼ਕਲ ਨਾ ਆਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ