
ਅਰਵਿੰਦ ਕੇਜਰੀਵਾਲ ਦੇ ਖਾਸ ਤੇ ਦਿੱਲੀ ਦੇ ਵਿਧਾਇਕ ਨੇ ਦਿੱਤਾ ਅਸਤੀਫ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਦੇ ਹਲਕਾ ਰਾਜਿੰਦਰ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਾਘਵ ਚੱਢਾ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸ ਸਿਰਜਿਆ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਤੋਂ ਰਾਜ ਸਭਾ ਦੇ ਪੰਜ ਮੈਂਬਰਾਂ ਲਈ ਹੋਣ ਵਾਲੀ ਚੋਣ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਬਹੁਤ ਖਾਸ ‘ਆਪ’ ਆਗੂ ਰਾਘਵ ਚੱਢਾ ਨੂੰ ਪੰਜਾਬ ਤੋਂ ਰਾਜ ਸਭਾ ਦਾ ਉਮੀਦਵਾਰ ਐਲਾਨਿਆ ਗਿਆ। ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਵਿਧਾਇਕ ਪਦ ਤੋਂ ਅਸਤੀਫ਼ਾ ਦੇਣਾ ਪੈਣਾ ਸੀ। ਰਾਘਵ ਚੱਢਾ ਨੂੰ ਪੰਜਾਬ ਤੋਂ ਆਪ ਨੇ ਰਾਜ ਸਭਾ ਮੈਂਬਰ ਬਣਾਇਆ ਹੈ।