ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਪਿੱਛੇ ਪਰਿਵਾਰਵਾਦ ਕਹਿਣਾ ਗਲਤ: ਕਾਂਗਰਸੀ ਆਗੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਦਸੰਬਰ:
ਰਾਹੁਲ ਗਾਂਧੀ ਦੇ ਕੁੱਲ ਹਿੰਦ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ’ਤੇ ਵਿਰੋਧੀ ਧਿਰ ਦੀਆਂ ਪਾਰਟੀਆਂ ਵੱਲੋਂ ਬੀ.ਜੇ.ਪੀ ਦੀ ਅਗਵਾਈ ਵਿੱਚ ਲੱਗ ਰਹੇ ਪਰਿਵਾਰਵਾਦ ਦੇ ਦੋਸ਼ਾਂ ਨੂੰ ਮੱੁਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਤੇ ਪਰਿਵਾਰਵਾਦ ਦੇ ਦੋਸ਼ ਲਗਾਉਣਾ ਵਿਰੋਧੀ ਧਿਰ ਦੀਆਂ ਪਾਰਟੀਆਂ ਦੀ ਬੁਖਲਾਹਟ ਦਰਸਾਉਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼, ਸ਼ਹਿਰੀ ਦੇ ਕਾਂਗਰਸ ਪ੍ਰਧਾਨ ਨੰਦੀਪਾਲ ਬਾਂਸਲ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਕੁਸ਼ਲਪਾਲ ਰਾਣਾ, ਕੌਂਸਲਰ ਬਹਾਦਰ ਸਿੰਘ ਓ.ਕੇ, ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੁਆਰਡੀਨੇਟਰ ਸੈਲ ਪੰਜਾਬ, ਰਾਕੇਸ਼ ਕਾਲੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ,ਜਿੱਲਾ ਮਹਿਲਾ ਕਾਂਗਰਸ ਦੇ ਸੀ.ਉੱਪ ਪ੍ਰਧਾਨ ਮੋਨਿਕਾ ਸੂਦ, ਚੇਅਰਮੈਨ ਕਮਲਜੀਤ ਅਰੋੜਾ,ਹਿਮਾਸ਼ੂ ਧੀਮਾਨ ਤੇ ਰਵਿੰਦਰ ਸਿੰਘ ਬਿੱਲਾ ਸੀ. ਕਾਂਗਰਸੀ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੁਜਰਾਤ ਵਿੱਚ ਚੱਲ ਰਹੇ ਚੋਣ ਪ੍ਰਚਾਰ ਵਿੱਚ ਰਾਹੁਲ ਗਾਂਧੀ ਨੂੰ ਮਿੱਲ ਰਿਹਾ ਭਰਵਾਂ ਅਤੇ ਜ਼ਬਰਦਸਤ ਹੁੰਗਾਰਾ ਉਨ੍ਹਾਂ ਦੀ ਦੇਸ਼ ਦੇ ਲੋਕਾਂ ਵਿੱਚ ਵੱਡੇ ਪੱਧਰ ‘ਤੇ ਵੱਧ ਰਹੀ ਹਰਮਨ ਪਿਆਰਤਾ ਅਤੇ ਲੋਕਾਂ ਦੀ ਹਮਾਇਤ ਦਾ ਮੁੱਢ ਬੰਨਦਾ ਹੈ ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਸ਼ ਭਰ ਦੇ ਲੋਕਾਂ ਦੀ ਪੂਰੀ ਹਮਾਇਤ ਹੈ ਅਤੇ ਪਾਰਟੀ ਦਾ ਮੁਕੰਮਲ ਕਾਡਰ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੇ ਪੂਰੀ ਤਰ੍ਹਾਂ ਪੱਖ ਵਿੱਚ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੀਆਂ ਚੋਣਾਂ ਨੂੰ ਪਾਰਟੀ ਦਾ ਅੰਦਰੂਨੀ ਮਾਮਲਾ ਦੱਸਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਬੀਜੇਪੀ ਜਾਂ ਕਿਸੇ ਹੋਰ ਪਾਰਟੀ ਨੂੰ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ’ਤੇ 2019 ਦੀਆਂ ਲੋਕਾ ਸਭਾ ਚੋਣਾਂ ਲਈ ਰਾਹੁਲ ਗਾਂਧੀ ਨੇ ਆਪਣੀ ਸਮਰਥਾ ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ ਉਥੇ ਹੀ ਪਾਰਟੀ ਅੰਦਰ ਇੱਕ ਨਵਾਂ ਜੋਸ਼ ਵੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਸੁਭਾਅ ਵਿੱਚ ਹਰ ਸਮੇਂ ਸਿੱਖਣ ਦੀ ਜਗਿਆਸਾ ਰਹਿੰਦੀ ਹੈ ਜੇਕਰ ਪਾਰਟੀ ਰਾਹੁਲ ਨੂੰ ਅਗਲੀਆਂ ਸੰਸਦੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਦੀ ਹੈ ਤਾਂ ਉਨ੍ਹਾਂ ਦੀ ਇਹ ਖੂਬੀ ਪਾਰਟੀ ਲਈ ਵਰਦਾਨ ਸਾਬਤ ਹੋਵੇਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…