Share on Facebook Share on Twitter Share on Google+ Share on Pinterest Share on Linkedin ਰਾਹੁਲ ਗਾਂਧੀ ਦੇ ਕਾਂਗਰਸ ਦਾ ਕੌਮੀ ਪ੍ਰਧਾਨ ਬਣਨ ’ਤੇ ਵਿਧਾਇਕ ਸਿੱਧੂ ਨੇ ਵੰਡੇ ਲੱਡੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ: ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅੱਜ ਹਲਕਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਅੰਦਰ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਕਾਂਗਰਸੀ ਵਰਕਰਾਂ ਨੇ ਵਿਧਾਇਕ ਸ੍ਰੀ ਸਿੱਧੂ ਦਾ ਮੂੰਹ ਮਿੱਠਾ ਕਰਵਾਕੇ ਭੰਗੜੇ ਪਾਏ। ਸ੍ਰੀ ਸਿੱਧੂ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ੍ਰੀ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋ ਕੇ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਇਕ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਅਤੇ ਦੇਸ਼ ਦੇ ਸਾਰੇ ਵਰਗਾਂ ਦੇ ਲੋਕ ਸ੍ਰੀ ਗਾਂਧੀ ਨੂੰ ਪਸੰਦ ਕਰਦੇ ਹਨ। ਸ੍ਰੀ ਗਾਂਧੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਕਾਂਗਰਸੀ ਵਰਕਰਾਂ ਦੀ ਕਦਰ ਕਰਦੇ ਹੋਏ ਲੋਕਾਂ ਨਾਲ ਜੁੜੇ ਹੋਏ ਕਾਂਗਰਸੀ ਵਰਕਰਾਂ ਨੂੰ ਵੱਡੀਆਂ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਅੰਦਰ ਯੋਗ ਸਥਾਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਅਗਾਮੀ ਲੋਕ ਸਭਾ ਚੋਣਾਂ ਬੜੇ ਹੀ ਸ਼ਾਨਦਾਰ ਢੰਗ ਨਾਲ ਜਿੱਤਕੇ ਦੁਬਾਰਾ ਕੇਂਦਰ ਵਿਚ ਆਪਣੀ ਸਰਕਾਰ ਬਣਾਏਗੀ ਅਤੇ ਦੇਸ਼ ਦੇ ਲੋਕਾਂ ਭਾਜਪਾ ਦੀ ਤਾਨਾਸ਼ਾਹੀ ਤੋਂ ਨਿਜਾਤ ਦਿਵਾਏਗੀ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਗੁਰਚਰਨ ਸਿੰਘ ਭੰਵਰਾ, ਹਰਜੰਗ ਸਿੰਘ, ਜਸਵਿੰਦਰ ਸਿੰਘ ਭੱਪਾ ਗਿੱਦੜਪੁਰ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾ, ਤਾਰਾ ਸਿੰਘ ਗਰੇਵਾਲ, ਨਰਿੰਦਰ ਸਿੰਘ ਸੋਨੀ, ਮਾਸਟਰ ਰਣਧੀਰ ਸਿੰਘ, ਸੂਬੇਦਾਰ ਕਰਮ ਸਿੰਘ, ਬਲਬੀਰ ਸਿੰਘ ਸਾਬਕਾ ਸ੍ਰਪੰਚ ਮੌਜਪੁਰ, ਕਰਮਜੀਤ ਸਿੰਘ ਭਾਗੋਮਾਜਰਾ, ਮਨਜੀਤ ਸਿੰਘ ਤੰਗੌਰੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਬੂਟਾ ਸਿੰਘ ਸੋਹਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ