ਪਿੰਡ ਕੁੰਭੜਾ ਵਿੱਚ ਛਾਪੇਮਾਰੀ: 67 ਗਰਾਮ ਹੈਰੋਇਨ ਸਮੇਤ 3 ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਕੁੰਭੜਾ ਵਿੱਚ ਅਚਨਚੇਤ ਛਾਪੇਮਾਰੀ ਦੌਰਾਨ 3 ਨੌਜਵਾਨਾਂ ਨੂੰ 67 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕੁੰਭੜਾ ਵਿੱਚ ਬਾਲਮੀਕ ਮੰਦਰ ਨੇੜਲੇ ਪਾਰਕ ਅਚਨਚੇਤ ਛਾਪੇਮਾਰੀ ਕਰਕੇ 3 ਵਿਅਕਤੀਆਂ ਹਰਵਿੰਦਰ ਸਿੰਘ ਤੇ ਅਜਵਿੰਦਰ ਸਿੰਘ ਉਰਫ਼ ਨਾਗ ਦੋਵੇਂ ਵਾਸੀ ਪਿੰਡ ਕੁੰਭੜਾ ਅਤੇ ਸੰਤੋਖ ਸਿੰਘ ਵਾਸੀ ਪਿੰਡ ਰਸੂਲਪੁਰ (ਰੂਪਨਗਰ) ਨੂੰ ਕ੍ਰਮਵਾਰ 7 ਗਰਾਮ, 30 ਗਰਾਮ ਅਤੇ 30 ਗਰਾਮ ਹੈਰੋਇਨ ਨਾਲ ਕਾਬੂ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਹਿਲਾਂ ਵੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਪਰਚੇ ਦਰਜ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…