ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਟੀਮ ਵੱਲੋਂ ਜ਼ੀਰਕਪੁਰ ਇਲਾਕੇ ਵਿੱਚ ਗੈਰ-ਕਾਨੂੰਨੀ ਲਾਟਰੀਆਂ/ਪਰਚੀ/ਦੜਾ-ਸੱਟਾ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਨਲਾਈਨ ਲਾਟਰੀ ਦੀ ਆੜ ਵਿਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸੂਬੇ ਵਿੱਚ ਹਰ ਤਰ੍ਹਾਂ ਦੀਆਂ ਆਨਲਾਈਨ ਲਾਟਰੀ ਸਕੀਮਾਂ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।
ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛਾਪੇਮਾਰੀ ਲੱਕੀ ਲਾਟਰੀ ਏਜੰਸੀ, ਅੰਸ਼ੁਲ ਲਾਟਰੀ ਏਜੰਸੀ, ਰਤਨ ਲਾਟਰੀ ਏਜੰਸੀ ਅਤੇ ਹੋਰ ਲਾਟਰੀ ਸਟਾਲਾਂ ’ਤੇ ਕੀਤੀ ਗਈ ਸੀ। ਇਸ ਛਾਪੇਮਾਰੀ ਦੌਰਾਨ ਲਾਟਰੀ ਵਿਭਾਗ ਦੀ ਟੀਮ ਨੇ ਇਨ੍ਹਾਂ ਏਜੰਸੀਆਂ ਦੀਆਂ ਬਿਲ ਬੁੱਕਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਨ੍ਹਾਂ ਏਜੰਸੀਆਂ ਦੇ ਮਾਲਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਹ ਕਿਸੇ ਗੈਰ ਕਾਨੂੰਨੀ ਲਾਟਰੀਆਂ/ਪਰਚੀ/ਦੜਾ-ਸੱਟਾ ਆਦਿ ਦੀ ਵਿਕਰੀ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਛਾਪੇ ਮਾਰੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…