Share on Facebook Share on Twitter Share on Google+ Share on Pinterest Share on Linkedin ਰੇਲਵੇ ਵਿਭਾਗ ਵੱਲੋਂ ਸੰਗਤਾਂ ਦੀ ਸੁਵਿਧਾ ਲਈ ਪਟਨਾ ਸਾਹਿਬ ਨੂੰ ਵਿਸ਼ੇਸ਼ ਰੇਲਾਂ ਚਲਾਉਣ ਦੀ ਪ੍ਰਵਾਨਗੀ 22 ਦਸੰਬਰ ਨੂੰ ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਤੋਂ ਰਵਾਨਾ ਹੋਣਗੀਆਂ ਤਿੰਨ ਨਵੀਆਂ ਰੇਲਾਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਦਸੰਬਰ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਪੰਜਾਬ ਤੋਂ ਪਟਨਾ ਸਾਹਿਬ ਲਈ ਜਾਣ ਅਤੇ ਆਉਣ ਵਾਸਤੇ ਸ਼ਰਧਾਲੂਆਂ ਨੂੰ ਲਿਜਾਣ ਲਈ ਵਿਸ਼ੇਸ਼ ਰੇਲਾਂ ਨੂੰ ਰੇਲਵੇ ਅਥਾਰਟੀ ਨੇ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਸੂਬਾ ਸਰਕਾਰ ਨੇ ਭਾਰਤੀ ਰੇਲਵੇ ਪਾਸੋਂ ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲਾਂ ਚਲਾਉਣ ਲਈ ਇਜਾਜ਼ਤ ਮੰਗੀ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਨੇ ਸੂਬੇ ਤੋਂ ਪਟਨਾ ਸਾਹਿਬ ਲਈ ਇਹ ਰੇਲਾਂ 22 ਤੋਂ 27 ਦਸੰਬਰ ਤੱਕ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਪਾਸੋਂ ਰਸਮੀ ਪ੍ਰਵਾਨਗੀ ਮਿਲ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਕ ਵਿਸ਼ੇਸ਼ ਰੇਲ 22 ਦਸੰਬਰ ਨੂੰ ਸਵੇਰੇ 9.45 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ ਅਤੇ 23 ਦਸੰਬਰ ਨੂੰ ਸਵੇਰੇ 11.45 ਵਜੇ ਪਟਨਾ ਸਾਹਿਬ ਵਿਖੇ ਪਹੁੰਚੇਗੀ। ਇਕ ਹੋਰ ਰੇਲ 22 ਦਸੰਬਰ ਨੂੰ ਸਵੇਰੇ 9.30 ਵਜੇ ਪਟਿਆਲਾ ਰੇਲਵੇ ਸਟੇਸ਼ਨ ਤੋਂ ਪਟਨਾ ਸਾਹਿਬ ਲਈ ਰਵਾਨਾ ਹੋਵੇਗੀ ਅਤੇ 23 ਦਸੰਬਰ ਨੂੰ ਸਵੇਰੇ 11 ਵਜੇ ਪਟਨਾ ਸਾਹਿਬ ਰੇਲਵੇ ਸਟੇਸ਼ਨ ’ਤੇ ਪਹੁੰਚੇਗੀ। ਇਸੇ ਤਰ੍ਹਾਂ ਤੀਜੀ ਵਿਸ਼ੇਸ਼ ਰੇਲ 22 ਦਸੰਬਰ ਨੂੰ ਸਵੇਰੇ 9 ਵਜੇ ਬਠਿੰਡਾ ਰੇਲਵੇ ਸਟੇਸ਼ਨ ਤੋਂ ਚੱਲੇਗੀ ਅਤੇ ਅਗਲੇ ਦਿਨ ਸਵੇਰੇ 11 ਵਜੇ ਪਹੁੰਚੇਗੀ। ਇਹ ਸਾਰੀਆਂ ਰੇਲ 26 ਦਸੰਬਰ ਨੂੰ ਪਟਨਾ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋਣਗੀਆਂ ਅਤੇ 27 ਦਸੰਬਰ ਨੂੰ ਆਪੋ-ਆਪਣੇ ਟਿਕਾਣਿਆਂ ’ਤੇ ਪਹੁੰਚਣਗੀਆਂ। ਹਰੇਕ ਵਿਸ਼ੇਸ਼ ਰੇਲ ਗੱਡੀ ਵਿੱਚ 1500 ਸ਼ਰਧਾਲੂ ਹੋਣਗੇ ਜੋ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਜਿਨ੍ਹਾਂ ਦੀ ਸਹੂਲਤ ਲਈ ਸਰਕਾਰੀ ਅਧਿਕਾਰੀ, ਕਰਮਚਾਰੀ, ਡਾਕਟਰਾਂ ਦੀ ਟੀਮ ਅਤੇ ਫਾਰਮਾਸਿਸਟ ਵੀ ਰੇਲ ਵਿੱਚ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਇਹ ਵਿਸ਼ੇਸ਼ ਟ੍ਰੇਨਾਂ ਚਲਾਉਣ ਸਬੰਧੀ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ 350ਵੀਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਮਾਗਮਾਂ ਦੇ ਪ੍ਰਬੰਧਾਂ ਦੀ ਸਮੀਖਿਆ ਬਾਰੇ ਰੱਖੀ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ ਸੀ। ਸ਼ਰਧਾਲੂਆਂ ਦੀ ਸਹੂਲਤ ਲਈ ਪਟਨਾ ਰੇਲਵੇ ਸਟੇਸ਼ਨ ਤੋਂ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚ ਅਤੇ ਸਟੇਸ਼ਨ ’ਤੇ ਵਾਪਸੀ ਦੇ ਢੁਕਵੇਂ ਪ੍ਰਬੰਧ ਵੀ ਮੁਕੰਮਲ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਭੇਜੀ ਅਗਾਊਂ ਪਾਰਟੀ ਸ਼ਰਧਾਲੂਆਂ ਦੇ ਠਹਿਰਾਅ ਲਈ ਵੀ ਸੁਚੱਜੇ ਪ੍ਰਬੰਧਾਂ ਨੂੰ ਵੀ ਅੰਤਿਮ ਰੂਪ ਦੇ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ