ਕੈਚ ਦਾ ਰੇਨ ਮੁਹਿੰਮ: ਕੇਂਦਰ ਸਰਕਾਰ ਦੀ ਟੀਮ ਨੇ ਡੀਸੀ ਦੀ ਅਗਵਾਈ ਹੇਠ ਕੰਮਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਕੇਂਦਰ ਸਰਕਾਰ ਦੁਆਰਾ ਗਠਿਤ ਟੀਮ ਦੇ ਮੈਂਬਰ ਸ੍ਰੀ ਰਵੀ ਗੁਪਤਾ ਡਾਇਰੈਕਟਰ ਮੰਤਰਾਲਿਆ ਆਫ਼ ਸਟੈਟਿਕਸ ਪ੍ਰੋਗਰਾਮ ਐਂਡ ਇੰਪਲੀਮੈਂਟਸ਼ਨ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਕੁਲਦੀਪ ਮਲਿਕ ਮੈਂਟਰਲ ਵਾਟਰ ਐਂਡ ਪਾਵਰ ਰਿਸਰਚ ਸਟੇਸ਼ਨ ਪੂਨੇ ਵੱਲੋਂ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਮੁਹਾਲੀ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਕੰਮਾਂ ਦਾ ਜ਼ਮੀਨੀ ਪੱਧਰ ’ਤੇ ਜਾ ਕੇ ਜਾਇਜ਼ਾ ਲੈਣ ਉਪਰੰਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਮੀਟਿੰਗ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਿਸ਼ੇਸ ਤੌਰ ਤੇ ਹਾਜ਼ਰ ਸਨ।
ਕੇਂਦਰੀ ਟੀਮ ਦੇ ਮੈਂਬਰ ਰਵੀ ਗੁਪਤਾ ਨੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਸਮੂਹ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਅਤੇ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਜਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵੇਸਟ ਪਾਣੀ ਨੂੰ ਵਧੀਆ ਢੰਗ ਨਾਲ ਦੁਬਾਰਾ ਵਰਤੋਂ ਵਿੱਚ ਲਿਆ ਜਾ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਬਹੁਤ ਹੀ ਉੱਤਮ ਕੰਮ ਹੈ ਅਤੇ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਦੇ ਮੰਤਵ ਨਾਲ ਜੋ ਬੂਟੇ ਲਗਾਏ ਗਏ ਹਨ ਉਹ ਵੀ ਪ੍ਰਦੂਸ਼ਣ ਦੀ ਰੋਕਥਾਮ ਨੂੰ ਦੇਖਦਿਆ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਪ੍ਰਸ਼ਾਸ਼ਨ ਵੱਲੋ ਸਿਸਵਾ ਰੋਡ ਤੇ ਕੀਤੇ ਕੰਮਾਂ ਨੂੰ ਵੀ ਵਧੀਆ ਦੱਸਿਆ। ਉਨ੍ਹਾਂ ਆਉਂਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪ੍ਰਰੇਤ ਕੀਤਾ । ਉਨ੍ਹਾਂ ਕਿਹਾ ਕਿ ਵਾਟਰ ਬੋਡੀ ਥਾਵਾਂ ਦੀ ਜੀਓ ਟੈਗੀ ਵੀ ਕੀਤੀ ਜਾਵੇ। ਕੇਂਦਰ ਟੀਮ ਦੇ ਮੈਬਰਾਂ ਨੇ ਕਿਹਾ ਕਿ ਕੈਚ ਦੀ ਰੇਨ ਮੁਹਿੰਮ ਦੀ ਕਾਮਯਾਬੀ ਨਾਲ ਧਰਤੀ ਹੇਠਲਾ ਡਿੱਗਦਾ ਪਾਣੀ ਦਾ ਪੱਧਰ ਉਪਰ ਆਵੇਗਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਦੇ ਆਦੇਸ਼ ਦਿੱਤੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਨਿਰਖੀਣ ਕਰਨ ਲਈ ਕੇਂਦਰੀ ਟੀਮ ਦੇ ਨੁਮਾਇੰਦਿਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ਮੀਨੀ ਪੱਧਰ ਤੇ ਜਾ ਕੇ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਟੀਮ ਦੁਆਰਾ ਕੀਤੀ ਗਈ ਸਮੀਖਿਆ ਦਾ ਵਿਚਾਰ ਵਿਟਾਂਦਰਾ ਕਰਨ ਲਈ ਬੈਠਕ ਕੀਤੀ ਗਈ ਹੈ । ਉਨ੍ਹਾ ਕਿਹਾ ਕਿ ਕੇਂਦਰੀ ਟੀਮ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ ਅਤੇ ਕੇਂਦਰ ਸਰਕਾਰ ਦੀ ਟੀਮ ਦਾ ਜ਼ਿਲ੍ਹੇ ਵਿੱਚ ਆਉਣ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਅਮਰਦੀਪ ਸਿੰਘ ਗੁਜਰਾਲ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ.ਗਰੇਵਾਲ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…