Nabaz-e-punjab.com

ਮੀਂਹ ਤੇ ਗੜੇਮਾਰੀ: ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਵੇ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ ਰੁਕ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜਿਆਂ ਕਾਰਨ ਕਿਸਾਨਾਂ ਦੀਆਂ ਕਣਕ ਫਸਲਾਂ ਅਤੇ ਸਬਜ਼ੀਆਂ ਅਤੇ ਹਰਾ ਚਾਰਾ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਪਹਿਲਾਂ ਤੋਂ ਹੀ ਆਰਥਿਕ ਸੰਕਟ ਦੀ ਮਾਰ ਝੱਲ ਰਿਹਾ ਪੰਜਾਬ ਦਾ ਅੰਨਦਾਤਾ ਹੁਣ ਕੁਦਰਤ ਦੇ ਇਸ ਕਹਿਰ ਅੱਗੇ ਬੇਵਸ ਨਜ਼ਰ ਆ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਕਿਸਾਨਾਂ ਦੀਆਂ ਮੀਂਹ ਅਤੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪੀੜਤ ਕਿਸਾਨਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਜਾਰੀ ਕਰਕੇ ਤੁਰੰਤ ਰਾਹਤ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਦਫ਼ਤਰ ਸਕੱਤਰ ਜਗਤਾਰ ਸਿੰਘ ਘੜੂੰਆਂ, ਕਮਲਜੀਤ ਸਿੰਘ ਪੱਤੋਂ, ਬਚਿੱਤਰ ਸਿੰਘ, ਜਸਬੀਰ ਸਿੰਘ ਭਾਗੋਮਾਜਰਾ, ਰਣਧੀਰ ਸਿੰਘ ਪ੍ਰੇਮਗੜ੍ਹ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਡਾਲਾ, ਰਸ਼ਪਾਲ ਸਿੰਘ ਬਾਕਰਪੁਰ, ਸੁਖਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …