ਫੇਜ਼-11 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਲਦੀ ਹੱਲ ਹੋਵੇਗੀ: ਰਿਸ਼ਵ ਜੈਨ

34 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਣੀ ਦੇ ਟੈਂਕ ਦੇ ਕੰਮ ਦਾ ਕੀਤਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਵੱਲੋਂ ਅੱਜ ਫੇਜ਼-11 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 34 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਣੀ ਦੇ ਟੈਂਕ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਇਸ ਟੈਂਕ ਦੇ ਤਿਆਰ ਹੋਣ ਨਾਲ ਫੇਜ਼ 11 ਦੀ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ 34 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਸ ਟੈੱਕ ਦੀ ਸਮਰਥਾ 1 ਲੱਖ ਲੀਟਰ ਦੀ ਹੋਵੇਗੀ ਅਤੇ ਇਸ ਵਿੱਚ 47 ਹਾਰਸਪਾਵਰ ਦੀ ਮੋਟਰ ਅਤੇ 62.5 ਕਿਲੋਵਾਟ ਦਾ ਜਰਨੇਟਰ ਲਗਾਇਆ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਆਰਗੇਨਾਈਜੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਗੁਰੀ ਬੈਦਵਾਨ, ਹਰਪਾਲ ਸਿੰਘ ਸੋਢੀ, ਚਮਨ ਲਾਲ, ਅਵਤਾਰ ਸਿੰਘ, ਪਵਨਦੀਪ ਸਿੰਘ, ਰਾਜ ਕੁਮਾਰ ਸ਼ਾਹੀ, ਰਮਨ, ਮਾ. ਦਿਲਬਰ ਸਿੰਘ, ਪਰਮਜੀਤ ਕੌਰ, ਕੁਲਦੀਪ ਕੌਰ, ਕਮਲਜੀਤ ਕੌਰ, ਕੁੱਕੂ, ਦਵਿੰਦਰ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …