Share on Facebook Share on Twitter Share on Google+ Share on Pinterest Share on Linkedin ਸਿੰਘੂ ਬਾਰਡਰ ਤੋਂ 20 ਦਿਨਾਂ ਬਾਅਦ ਪਰਤੇ ਸੰਘਰਸ਼ੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਮ੍ਰਿਤਕ ਨੌਜਵਾਨ ਦੀ ਪਤਨੀ ਤੇ ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ: ਇੱਥੋਂ ਦੇ ਲਾਂਡਰਾਂ-ਬਨੂੜ ਸੜਕ ’ਤੇ ਸਥਿਤ ਮੁਹਾਲੀ ਦੇ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਵਸਨੀਕ ਅਤੇ ਕਿਸਾਨ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਨੌਜਵਾਨ ਜਤਿੰਦਰ ਸਿੰਘ (34) ਦੀ ਬੁੱਧਵਾਰ ਨੂੰ ਅਚਾਨਕ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਿਸਾਨ ਸੰਘਰਸ਼ ਵਿੱਚ ਨਵੀਂ ਦਿੱਲੀ ਸਥਿਤ ਸਿੰਘੂ ਬਾਰਡਰ ਉੱਤੇ ਪਿੰਡ ਰਾਏਪੁਰ ਕਲਾਂ ਦੇ ਵਸਨੀਕਾਂ ਵੱਲੋਂ ਚਲਾਏ ਲੰਗਰ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਸੀ। ਉਹ ਬੀਤੇ ਐਤਵਾਰ ਨੂੰ ਹੀ ਲਗਾਤਾਰ 20 ਦਿਨ ਸਿੰਘੂ ਬਾਰਡਰ ’ਤੇ ਲਗਾਉਣ ਮਗਰੋਂ ਵਾਪਸ ਆਇਆ ਸੀ। ਪਿੰਡ ਦੇ ਕਿਸਾਨ ਆਗੂ ਲਖਮੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਕਿਸਾਨ ਦੀ ਅੱਜ ਤੜਕੇ ਮੌਤ ਹੋਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਬਿਰਧ ਮਾਤਾ ਅਤੇ 9 ਸਾਲਾ ਪੁੱਤਰ ਦਾ ਇਕਲੌਤਾ ਸਹਾਰਾ ਸੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਬੰਧਤ ਨੌਜਵਾਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਲਈ ਐਲਾਨੀ ਸਕੀਮ ਦੇ ਅਨੁਸਾਰ ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਅਤੇ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ