ਘਰੇਲੂ ਹਿੰਸਾ ਤੋਂ ਪੀੜਤ ਅੌਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਦਾ ਹੋਕਾ

‘ਸੰਕਲਪ’ ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਬਾਰੇ ਜਾਗਰੂਕਤਾ ਕੈਂਪ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਹੱਬ ਫਾਰ ਇੰਮਾਵਰਮੈਂਟ ਆਫ਼ ਵਿਮੈਨ’’ ਦੇ ਤਹਿਤ ਘਰੇਲੂ ਹਿੰਸਾ ਤੋਂ ਪੀੜਤ ਅੌਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਦਾ ਹੋਕਾ ਦੇਣ ਅਤੇ ਪਹੁੰਚ ਵਧਾਉਣ ਲਈ 100 ਰੋਜ਼ਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਪੂਰੇ ਦੇਸ਼ ਵਿੱਚ 4 ਅਕਤੂਬਰ ਤੱਕ ਜਾਰੀ ਰਹੇਗਾ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਸੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹਾਲੀ ਵੱਲੋਂ ਆਂਗਨਵਾੜੀ ਸੈਂਟਰ ਸੋਹਾਣਾ-6 ਵਿਖੇ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਬੀਬਾ ਰਜਨੀਤ ਕੌਰ ਨੇ ਪੀਸੀ-ਪੀਐਨਡੀਟੀ ਐਕਟ ਤਹਿਤ ਆਂਗਨਵਾੜੀ ਵਰਕਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਹ ਜਾਣਕਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਨਾਲ ਪਹੁੰਚਾਉਣ ਲਈ ਪ੍ਰੇਰਿਆ ਤਾਂ ਜੋ ਸਮਾਜ ਵਿੱਚ ਵੱਧ ਰਹੀ ਭਰੂਣ ਹੱਤਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਸ੍ਰੀਮਤੀ ਹਰਦੀਪਮ ਨੇ ਆਂਗਨਵਾੜੀ ਵਰਕਰਾਂ ਨੂੰ ਨਵ-ਜੰਮੇ ਕਮਜ਼ੋਰ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਪੀਐਮਐਮਵੀਵਾਈ ਸਕੀਮ ਤਹਿਤ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਕਿਹਾ ਗਿਆ। ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਅੌਰਤਾਂ ਦੀ ਮਦਦ ਲਈ ਸਖੀ-ਵਨ ਸਟਾਪ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਜਿਵੇਂ ਕਿ ਅੌਖੇ ਸਮੇਂ ਵਿੱਚ ਸਹਾਇਤਾ ਅਤੇ ਬਚਾਓ ਸੇਵਾਵਾਂ, ਡਾਕਟਰੀ ਅਤੇ ਪੁਲੀਸ ਸਹਾਇਤਾ, ਕੌਂਸਲਿੰਗ, ਕਾਨੂੰਨੀ ਸਹਾਇਤਾ, ਕਾਨੂੰਨੀ ਸਲਾਹ ਅਤੇ ਰਹਿਣ ਲਈ ਸੁਰੱਖਿਅਤ ਜਗ੍ਹਾਂ ਪ੍ਰਦਾਨ ਕਰਨ ਬਾਰੇ ਆਂਗਨਵਾੜੀ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਕਿਰਨਪ੍ਰੀਤ ਕੌਰ ਸਮੇਤ ਸਮੂਹ ਸੁਪਰਵਾਈਜਰ, ਆਂਗਨਵਾੜੀ ਵਰਕਰ ਅਤੇ ਹੈਲਪਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…