Nabaz-e-punjab.com

ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧਾ ਕੇ ਲੋਕਾਂ ਦਾ ਲੱਕ ਤੋੜ ਰਹੀ ਹੈ ਕੇਂਦਰ ਸਰਕਾਰ: ਕੁਲਜੀਤ ਬੇਦੀ

ਕੌਮਾਂਤਰੀ ਬਾਜਾਰ ਵਿੱਚ ਕੱਚੇ ਤੇਲ ਦੀ ਕੀਮਤ ਘੱਟ ਹੋਣ ਦੇ ਬਾਵਜੂਦ ਕੀਮਤ ਵਾਧੇ ਦਾ ਕਾਰਨ ਦੱਸੇ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ ਦੋ ਹਫ਼ਤਿਆਂ ਤੋਂ ਰੋਜ਼ਾਨਾ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਮੋਦੀ ਸਰਕਾਰ ਆਮ ਲੋਕਾਂ ਦਾ ਕਚੂਮਰ ਕੱਢਣ ਤੇ ਆ ਗਈ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਜਿੱਥੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੂਡ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਉੱਥੇ ਦੂਜੇ ਪਾਸੇ ਭਾਰਤ ਵਿੱਚ ਪ੍ਰਾਈਵੇਟ ਤੇਲ ਕੰਪਨੀਆਂ ਰੋਜ਼ਾਨਾ ਹੀ 50 ਤੋਂ 60 ਪੈਸੇ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਵਾਧਾ ਕਰ ਰਹੀਆਂ ਹਨ ਜਿਸ ਨਾਲ ਰੋਜ਼ਾਨਾ ਵਰਤੋੱ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਰਹੀਆਂ ਹਨ ਕਿਉੱਕਿ ਇਨ੍ਹਾਂ ਵਸਤੂਆਂ ਦੀ ਟਰਾਂਸਪੋਰਟੇਸ਼ਨ ਦੀ ਲਾਗਤ ਵੀ ਵੱਧ ਰਹੀ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਇਸ ਤਰੀਕੇ ਨਾਲ ਪੈਟਰੋਲ ਅਤੇ ਡੀਜਲ ਦੀ ਕੀਮਤ ਵਿੱਚ ਕੀਤੇ ਜਾਂਦੇ ਰੋਜਾਨਾਂ ਵਾਧੇ ਕਾਰਨ ਵੱਡੇ ਟਰਾਂਸਪੋਰਟਰਾਂ ਤੋੱ ਲੈ ਕੇ ਟੈਕਸੀ ਅਤੇ ਆਟੋ ਚਾਲਕ ਤੱਕ ਸਭ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਪੈਟਰੋਲੀਅਮ ਵਸਤੂਆਂ ਦੀ ਕੀਮਤ ਵਿੱਚ ਤੇਜ਼ੀ ਦੇ ਕਾਰਨ ਘਰੇਲੂ ਗੈਸ ਵੀ ਮਹਿੰਗੀ ਹੁੰਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿੱਚ ਡਾ. ਮਨਮੋਹਨ ਸਿੰਘ ਦੀ ਸਰਕਾਰ ਸੀ ਤਾਂ ਕਰੂਡ ਆਇਲ ਦੀ ਕੀਮਤ 130 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਸੀ ਹੋਣ ਦਿੱਤਾ ਗਿਆ ਪਰ ਹੁਣ ਜਦੋੱ ਕਿ ਕਰੂਡ ਆਇਲ ਦੀ ਕੀਮਤ ਪ੍ਰਤੀ ਬੈਰਲ 35 ਡਾਲਰ ਦੇ ਲਗਭਗ ਰਹਿ ਗਈ ਹੈ ਤਾਂ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਤੋਂ ਵੀ ਕਿਤੇ ਵੱਧ ਗਈਆਂ ਹਨ।
ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਇਸ ਯੁੱਗ ਵਿੱਚ ਆਮ ਆਦਮੀ ਲਈ ਗੁਜਾਰਾ ਕਰਨਾ ਵੀ ਅੌਖਾ ਹੋ ਚੁੱਕਿਆ ਹੈ ਅਤੇ ਲੋਕਾਂ ਲਈ ਘਰੇਲੂ ਖ਼ਰਚਿਆਂ ਦਾ ਭਾਰ ਚੁੱਕਣਾ ਅੌਖਾ ਹੋ ਗਿਆ ਹੈ। ਪਰੰਤੂ ਮੋਦੀ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਉਨ੍ਹਾਂ ਦਾ ਕਚੂੰਮਰ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੀ ਹਾਲਤ ਤਾਂ ਪਹਿਲਾਂ ਹੀ ਬਹੁਤ ਮਾੜੀ ਹੈ ਪਰ ਹੁਣ ਮੱਧ ਵਰਗੀ ਪਰਿਵਾਰ ਦੀ ਥਾਲੀ ਵਿੱਚੋੱ ਵੀ ਸਬਜ਼ੀ ਰੋਟੀ ਗਾਇਬ ਹੁੰਦੀ ਜਾ ਰਹੀ ਹੈ ਕਿਉੱਕਿ ਪੈਟਰੋਲੀਅਮ ਵਸਤਾਂ ਦੀ ਕੀਮਤਾਂ ਵਿੱਚ ਵਾਧੇ ਨਾਲ ਰੋਜ਼ਮਰਾਂ ਦੀਆਂ ਵਸਤਾਂ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਤਮ ਨਿਰਭਰ ਦਾ ਨਾਅਰਾ ਦੇਣ ਵਾਲੀ ਕੇੱਦਰ ਦੀ ਮੋਦੀ ਸਰਕਾਰ ਪੈਟਰੋਲੀਅਮ ਵਸਤਾਂ ਦੇ ਰੇਟਾਂ ਵਿੱਚ ਵਾਧੇ ਨੂੰ ਨਾ ਰੋਕ ਕੇ ਇਸ ਨਾਅਰੇ ਦੇ ਨਾਂ ਤੇ ਸਿਰਫ਼ ਫੋਕੀ ਡਰਾਮੇਬਾਜ਼ੀ ਹੀ ਕਰ ਰਹੀ ਹੈ ਕਿਉੱਕਿ ਪੈਟਰੋਲੀਅਮ ਵਸਤਾਂ ਦੇ ਰੇਟ ਵਧਣ ਨਾਲ ਹਰ ਪਾਸੇ ਰੇਟ ਵੱਧ ਰਹੇ ਹਨ ਅਤੇ ਆਤਮ ਨਿਰਭਰਤਾ ਦਾ ਦਾਅਵਾ ਫੋਕਾ ਰਹਿ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਪਾਸੇ ਫੌਰੀ ਤੌਰ ’ਤੇ ਧਿਆਨ ਦੇਵੇ ਅਤੇ ਪੈਟਰੋਲੀਅਮ ਕੰਪਨੀਆਂ ਦੇ ਉੱਪਰ ਰੋਕ ਲਗਾਵੇ ਜੋ ਕਿ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀ ਕੀਮਤ ਘੱਟਣ ਦੇ ਬਾਵਜੂਦ ਰੋਜ਼ਾਨਾ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਧਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਚੁਣੀ ਜਾਂਦੀ ਹੈ ਨਾ ਕਿ ਲੋਕਾਂ ਦੀ ਲੁੱਟ ਲਈ ਅਤੇ ਕੇੱਦਰ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…